ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਨੇ ਦੀਵਾਲੀ ਤਿਉਹਾਰ ਦੇ ਮੱਦੇਨਜ਼ਰ ਨਗਰ ਨਿਗਮ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ
ਨੂੰ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।ਮੇਅਰ ਕਰਮਜੀਤ ਸਿੰਘ ਨੇ ਕਿਹਾ ਕਿ ਦੀਵਾਲੀ ਦੇ ਦਿਨਾਂ `ਚ ਸ਼ਹਿਰ `ਚ ਹਰ ਪਾਸੇ ਚਹਿਲ ਪਹਿਲ ਰਹਿੰਦੀ ਹੈ।ਇਸ ਲਈ ਸ਼ਹਿਰ ਨੂੰ ਸਾਫ ਸਫਾਈ ਪਖੋਂ ਸੁੰਦਰ ਬਣਾਉਣਾ ਤੇ ਸ਼ਹਿਰ ਦੀ ਹਰ ਗਲੀ, ਮੁਹੱਲੇ ‘ਚ ਸਟਰੀਟ ਲਾਈਟ ਰਾਤ ਸਮੇਂ ਜਗਦੀ ਰਹਿਣੀ ਚਾਹੀਦੀ ਹੈ।ਉਨਾਂ ਸ਼ਹਿਰ ਦੀਆਂ ਸੜਕਾਂ ਨੂੰ ਵੀ ਪੂਰੀ ਤਰਾਂ ਦਰੁਸਤ ਰੱਖਣ ਦੀ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰ ਦੀ ਕਿਸੇ ਵੀ ਸੜਕ ‘ਤੇ ਕੋਈ ਟੋਇਆ ਨਜ਼ਰ ਨਾ ਆਵੇ ਤੇ ਨਾ ਹੀ ਸ਼ਹਿਰ ‘ਚ ਕਿਸੇ ਜਗ੍ਹਾ ‘ਤੇ ਕੂੜਾ ਕਰਕਟ ਪਿਆ ਹੋਵੇ।
ਮੇਅਰ ਰਿੰਟੂ ਨੇ ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਦੀਵਾਲੀ ‘ਤੇ ਸ਼ਹਿਰ ਵਾਸੀਆਂ ਵਲੋਂ ਆਤਿਸ਼ਬਾਜੀ ਅਤੇ ਦੀਪਮਾਲਾ ਆਦਿ ਕੀਤੀ ਜਾਂਦੀ ਹੈ।ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ।ਇਸ ਲਈ ਸ਼ਹਿਰੀਆਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਲਈ ਕਿਸੇ ਵੀ ਤਰਾਂ ਦੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਵਾਸਤੇ ਉਹ ਸੁਚੇਤ ਰਹਿਣ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media