Sunday, September 20, 2026

ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਤੀਰਅੰਦਾਜ਼ੀ ’ਚ 3 ਮੈਡਲ ਜਿੱਤ ਕੇ ਹਾਸਲ ਕੀਤਾ ਦੂਜਾ ਰੈਂਕ

ਅੰਮ੍ਰਿਤਸਰ, 5 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀ ਨੇ ਪੰਜਾਬ ਸਟੇਟ ਫੀਲਡ ਆਰਚਰੀ ਐਸੋਸੀਏਸ਼ਨ ਵਲੋਂ ਕਰਵਾਏ ਗਏ ਰਾਜ ਪੱਧਰੀ ਤੀਰਅੰਦਾਜ਼ੀ ਮੁਕਾਬਲੇ ’ਚੋਂ 3 ਚਾਂਦੀ ਦੇ ਤਗਮੇ ਹਾਸਲ ਕਰਦਿਆਂ ਦੂਜਾ ਰੈਂਕ ਪ੍ਰਾਪਤ ਕਰਕੇ ਸਕੂਲ, ਜ਼ਿਲ੍ਹਾ ਅਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ।
                     ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਇਸ ਕਾਮਯਾਬੀ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਸਕੂਲ ਵਿਦਿਆਰਥੀ ਊਦੈ ਪ੍ਰਤਾਪ ਸਿੰਘ ਨੇ ਗੁਰੂ ਨਾਨਕ ਕਾਲਜ ਮੋਗਾ ਵਿਖੇ ਆਯੋਜਿਤ ਆਰਚਰੀ ਮੁਕਾਬਲੇ ’ਚ ਹਿੱਸਾ ਲੈਂਦਿਆਂ 3 ਸਿਲਵਰ ਮੈਡਲ ਹਾਸਲ ਕਰਕੇ ਦੂਜਾ ਰੈਂਕ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ’ਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚੋਂ ਕੁੱਲ 13 ਟੀਆਂ ਨੇ ਭਾਗ ਲਿਆ।ਉਨਾਂ ਨੇ ਵਿਦਿਆਰਥੀ ਵਲੋਂ ਕੀਤੀ ਗਈ ਸਖ਼ਤ ਮਿਹਨਤ ਅਤੇ ਕੋਚ ਬਲਰਾਜ ਸਿੰਘ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …