
ਨਵੀਂ ਦਿੱਲੀ, 22 ਅਕਤੂਬਰ (ਬਿਊਰੋ) – ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਨੇ ਦੀਪਾਵਲੀ ਦੇ ਪਵਿੱਤਰ ਮੌਕੇ ਉਤੇ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ ਹੈ। ਆਪਣੇ ਸੁਨੇਹੇ ਵਿੱਚ ਰਾਸ਼ਟਰਪਤੀ ਨੇ ਕਿਹਾ ਕਿ ਦੀਪਾਵਲੀ ਦੇ ਪਵਿੱਤਰ ਮੌਕੇ ਉਤੇ ਮੈਂ ਸਾਰੇ ਦੇਸ਼ਵਾਸੀਆਂ ਅਤੇ ਵਿਦੇਸਾਂ ਵਿੱਚ ਰਹਿਣ ਵਾਲੇ ਭਾਰਤੀਆਂ ਲੂੰ ਵਧਾਈ ਅਤੇ ਹਾਰਦਿਕ ਸ਼ੁਭਕਾਮਨਾਵਾਂ ਦਿੰਦਾ ਹਾਂ।
ਦੀਪਾਵਲੀ ਖੁਸ਼ੀਆਂ ਦਾ ਤਿਉਹਾਰ ਹੈ। ਇਹ ਬੁਰਾਈ ਉਤੇ ਚੰਗਿਆਈ, ਆਗਿਆਨਤਾ ਉਤੇ ਗਿਆਨ ਅਤੇ ਅੰਧਕਾਰ ਉਤੇ ਰੌਸ਼ਨੀ ਦੀ ਜਿੱਤ ਦਾ ਤਿਉਹਾਰ ਹੈ।ਇਹ ਤਿਉਹਾਰ ਸਾਰੇ ਧਰਮਾਂ ਅਤੇ ਸਮੂਦਾਇ ਵਿਚਾਲੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਮੌਕਾ ਵੀ ਪ੍ਰਦਾਨ ਕਰਦਾ ਹੈ।ਉਨਾਂ੍ਹ ਕਿਹਾ ਕਿ ਉਹ ਕਾਮਨਾ ਕਰਦੇ ਹਨ ਕਿ ਦੀਪਾਵਲੀ ਦਾ ਇਹ ਤਿਉਹਾਰ ਸਾਡੇ ਵਿਚਾਲੇ ਅਗਿਆਨਤਾ ਦੇ ਅੰਧੇਰੇ ਨੂੰ ਦੂਰ ਕਰਦੇ ਅਤੇ ਲੋੜਮੰਦਾਂ ਦੇ ਜੀਵਨ ਵਿੱਚ ਖੁਸ਼ੀਆਂ ਲੈ ਕੇ ਆਵੇ।ਆਓ ਅਸੀਂ ਇਸ ਸਾਲ ਦੀ ਦੀਪਾਵਲੀ ਨੂੰ ਪ੍ਰਦੂਸ਼ਣ ਮੁਕਤ ਅਤੇ ਵਾਤਾਵਰਣ ਦੇ ਅਨੁਕੂਲਬਣਾਉਣ ਲਈ ਹਰ ਸੰਭਵ ਯਤਨ ਕਰੀਏ।
Check Also
ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …
Punjab Post Daily Online Newspaper & Print Media