Thursday, November 12, 2026

ਲੌਂਗੋਵਾਲ ਨੇ ਗੁਰਦੁਆਰਾ ਪਿੱਪਲੀ ਸਾਹਿਬ ਵਿਖੇ ਲੰਗਰ ਹਾਲ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 6 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਪਿੱਪਲੀ ਸਾਹਿਬ ਪੁਤਲੀਘਰ ਵਿਖੇ ਤਿਆਰ ਕੀਤੇ ਗਏ ਲੰਗਰ ਹਾਲ ਦਾ ਉਦਘਾਟਨ ਕੀਤਾ।ਲੰਗਰ ਹਾਲ ਤਿਆਰ ਕਰਨ ਦੀ ਸੇਵਾ ਬਾਬਾ ਬਚਨ ਸਿੰਘ ਕਾਰਸੇਵਾ ਦਿੱਲੀ ਵਾਲਿਆਂ ਵੱਲੋਂ ਕੀਤੀ ਗਈ ਹੈ।ਪ੍ਰਧਾਨ ਲੌਂਗੋਵਾਲ ਨੇ ਗੱਲਬਾਤ ਕਰਦਿਆਂ ਆਖਿਆ ਕਿ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਦੀ ਸਹੂਲਤ ਲਈ ਲੋੜੀਂਦੇ ਕਾਰਜ ਕਰਨ ਲਈ ਸ਼੍ਰੋਮਣੀ ਕਮੇਟੀ ਵਚਨਬੱਧ ਹੈ।ਉਨਾਂ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਪ੍ਰਬੰਧ ਗੈਰ ਸਿੱਖ ਸੰਗਠਨ ਨੂੰ ਸੌਂਪਣ ਕਰਕੇ ਸਿੱਖਾਂ ਅੰਦਰ ਪੈਦਾ ਹੋਏ ਭਾਰੀ ਰੋਸ ਨੂੰ ਜਾਇਜ਼ ਠਹਿਰਾਇਆ। ਉਨਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਆਪਣਾ ਫੈਸਲਾ ਤੁਰੰਤ ਬਦਲ ਲੈਣਾ ਚਾਹੀਦਾ ਹੈ, ਤਾਂ ਜੋ ਸੰਸਾਰ ਭਰ ਦੀਆਂ ਸਿੱਖ ਸੰਗਤਾਂ ਅੰਦਰ ਪੈਦਾ ਹੋਇਆ ਰੋਸ ਖ਼ਤਮ ਹੋ ਸਕੇ।
                 ਲੌਂਗੋਵਾਲ ਨੇ ਕਾਰਸੇਵਾ ਦਿੱਲੀ ਵਾਲਿਆਂ ਦੇ ਨੁਮਾਇੰਦੇ ਬਾਬਾ ਕਮਲਜੀਤ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਤੋਂ ਪਹਿਲਾਂ ਜਪੁਜੀ ਸਾਹਿਬ ਅਤੇ ਅਨੰਦ ਸਾਹਿਬ ਦਾ ਪਾਠ ਕਰਕੇ ਅਰਦਾਸ ਕੀਤੀ ਗਈ।
                       ਇਸ ਮੌਕੇ ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵਡ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ, ਸਕੱਤਰ ਮਹਿੰਦਰ ਸਿੰਘ ਆਹਲੀ, ਮੈਨੇਜਰ ਮੁਖਤਾਰ ਸਿੰਘ, ਸੁਖਰਾਜ ਸਿੰਘ, ਨਰਿੰਦਰ ਸਿੰਘ ਮਥਰੇਵਾਲ, ਰਾਜਿੰਦਰ ਸਿੰਘ ਰੂਬੀ, ਜਗਤਾਰ ਸਿੰਘ, ਜਸਬੀਰ ਸਿੰਘ ਸੁਪਰਵਾਈਜ਼ਰ, ਸੁਖਜਿੰਦਰ ਸਿੰਘ ਐਸ.ਡੀ.ਓ., ਦਿਲਰਾਜ ਸਿੰਘ ਗਿੱਲ ਆਦਿ ਮੌਜੂਦ ਸਨ।

Check Also

ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ …