ਸਮਰਾਲਾ, 6 ਨਵੰਬਰ (ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵਲੋਂ ਕਹਾਣੀਕਾਰ ਪ੍ਰੇਮ ਪ੍ਰਕਾਸ਼ ਨਾਲ 8 ਨਵੰਬਰ ਦਿਨ ਐਤਵਾਰ ਨੂੰ ਰੂਬਰੂ
ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਭਾ ਪ੍ਰਧਾਨ ਨਰਿੰਦਰ ਸ਼ਰਮਾ, ਸਕੱਤਰ ਕਹਾਣੀਕਾਰ ਸੰਦੀਪ ਤਿਵਾੜੀ ਅਤੇ ਪ੍ਰੈਸ ਸਕੱਤਰ ਅਮਨਦੀਪ ਕੌਂਸਲ ਨੇ ਦੱਸਿਆ ਕਿ ਇਹ ਰੂਬਰੂ ਸਵੇਰੇ 10:30 ਵਜੇ ਸਥਾਨਕ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਸ਼ੁਰੂ ਹੋਵੇਗਾ।ਜਿਸ ਦੀ ਪ੍ਰਧਾਨਗੀ ਡਾ. ਧਨਵੰਤ ਕੌਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਕਰਨਗੇ।ਕਹਾਣੀਕਾਰ ਪ੍ਰੇਮ ਪ੍ਰਕਾਸ਼ ਸਰੋਤਿਆਂ ਨਾਲ ਆਪਣੀਆਂ ਖੁੱਲੀਆਂ ਗੱਲਾਂ ਕਰਨਗੇ।
ਇਸ ਮੌਕੇ ਪੰਜਾਬ ਦੇ ਪ੍ਰਸਿੱਧ ਕਹਾਣੀਕਾਰ, ਵਿਦਵਾਨ, ਅਲੋਚਕ ਅਤੇ ਕਵੀ ਸ਼ਾਮਲ ਹੋ ਰਹੇ ਹਨ।ਰੂਬਰੂ ਉਪਰੰਤ ਹਾਜ਼ਰੀਨ ਕਵੀਆਂ ਦਾ ਕਵੀ ਦਰਬਾਰ ਵੀ ਕਰਵਾਇਆ ਜਾਵੇਗਾ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media