Thursday, April 16, 2026

ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਲੋਕਾਂ ਨੂੰ ਕੀਤਾ ਜਾਗਰੂਕ

ਪਠਾਨਕੋਟ, 7 ਨਵੰਬਰ (ਪੰਜਾਬ ਪੋਸਟ ਬਿਊਰੋ) – ਕੋਵੀਡ 19 ਦੇ ਚੱਲਦਿਆਂ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪਠਾਨਕੋਟ ਵੱਲੋਂ ਕਰੋਨਾ ਮਹਾਂਮਾਰੀ ਨਾਲ ਸਬੰਧਤ ਜਾਗਰੂਕਤਾ ਪ੍ਰੋਗਰਾਮ ਸੰਬੰਧੀ ਪਿੰਡ ਫੰਗੜੀਆਂ ਵਿਖੇ ਗ੍ਰਾਮ ਸਭਾ ਦੀ ਮੀਟਿੰਗ ਆਯੋਜਿਤ ਕੀਤੀ ਗਈ।ਜਿਸ ਵਿੱਚ ਬਲਾਕ ਕੋਆਰਡੀਨੇਟਰ ਭੁਪਿੰਦਰ ਦੇ ਨਾਲ ਡੀ.ਐਲ.ਸੀ ਮਨਿੰਦਰ ਕੌਰ ਵਲੋਂ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਮਾਸਟਰ ਪ੍ਰੇਰਕ ਪਰਵੀਨ ਕੁਮਾਰੀ ਵੀ ਇਸ ਸਮੇਂ ਹਾਜ਼ਰ ਸਨ।
                  ਡੀ.ਐਲ.ਸੀ ਮਨਿੰਦਰ ਕੌਰ ਨੇ ਪਿੰਡ ਵਾਸੀਆਂ ਨੂੰ ਦੱਸਿਆ ਕਿ ਕਰੋਨਾ ਮਹਾਂਮਾਰੀ ਸਮੇਂ ਸਾਨੂੰ ਸਾਰਿਆਂ ਨੂੰ ਬਹੁਤ ਹੀ ਸਾਵਧਾਨੀ ਰੱਖਣ ਦੀ ਲੋੜ ਹੈ।ਅਗਰ ਅਸੀਂ ਚਾਹੁੰਦੇ ਹਾਂ ਕਿ ਪਹਿਲਾਂ ਵਾਲੀ ਸਥਿਤੀ ਜਿਲ੍ਹਾ ਪਠਾਨਕੋਟ ਵਿੱਚ ਪੈਦਾ ਨਾ ਹੋਵੇ ਤਾਂ ਸਾਨੂੰ ਜਾਗਰੁਕ ਹੋਣਾ ਪਵੇਗਾ।ਉਨ੍ਹਾਂ ਕਿਹਾ ਕਿ ਮਿਸ਼ਨ ਫਤਿਹ ਤਹਿਤ ਸਰਕਾਰੀ ਹਦਾਇਤਾਂ ਤਹਿਤ ਸਾਨੂੰ ਸਾਰਿਆਂ ਨੂੰ ਮਾਸਕ ਪਾ ਕੇ ਰੱਖਣਾ ਚਾਹੀਦਾ ਹੈ, ਭੀੜ ਵਾਲੇ ਸਥਾਨਾਂ ਤੇ ਜਾਣ ਤੋਂ ਗੁਰੇਜ਼ ਕਰਦਿਆਂ, ਸਮਾਜਿਕ ਦੂਰੀ ਬਣਾ ਕੇ ਰੱਖਣ ਦੇ ਨਾਲ ਨਾਲ ਹੱਥਾਂ ਨੂੰ ਬਾਰ ਬਾਰ ਸਾਬਣ ਨਾਲ ਧੋਣਾ ਚਾਹੀਦਾ ਹੈ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …