ਕਪੂਰਥਲਾ, 7 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲਾ ਪ੍ਰਸ਼ਾਸ਼ਨ ਵਲੋਂ ਦੀਵਾਲੀ ਤੇ ਹੋਰ ਤਿਉਹਾਰਾਂ ਦੇ ਮੱਦੇਨਜ਼ਰ ਪਟਾਕਿਆਂ ਦੀ ਵਿਕਰੀ ਤੇ ਸਟੋਰੇਜ਼ ਲਈ 17
ਆਰਜ਼ੀ ਲਾਇਸੈਂਸ ਦੇਣ ਸਬੰਧੀ ਅੱਜ ਜਿਲਾ ਪ੍ਰਸਾਸ਼ਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਰਾਅ ਕੱਢੇ ਗਏ।
ਬਿਨੈਕਾਰਾਂ ਦੀ ਹਾਜ਼ਰੀ ਵਿੱਚ ਡਰਾਅ ਕੱਢਣ ਦੀ ਸ਼ੁਰੂਆਤ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵਲੋਂ ਕੀਤੀ ਗਈ। ਉਨਾਂ ਦੱਸਿਆ ਕਿ ਰਿਹਾਇਸ਼ੀ ਤੇ ਭੀੜ-ਭਾੜ ਵਾਲੇ ਇਲਾਕਿਆਂ ਅੰਦਰ ਪਟਾਕਿਆਂ ਦੀ ਸਟੋਰੇਜ਼ ਤੇ ਵਿਕਰੀ ਨੂੰ ਰੋਕਣ ਲਈ ਆਰਜ਼ੀ ਲਾਇਸੈਂਸ ਜਾਰੀ ਕਰਨ ਦੀ ਵਿਵਸਥਾ ਕੀਤੀ ਗਈ ਹੈ, ਕਿਉਂਕਿ ਪਟਾਕਿਆਂ ਕਾਰਨ ਰਿਹਾਇਸ਼ੀ ਖੇਤਰਾਂ ਅੰਦਰ ਹਾਦਸੇ ਵਾਪਰਣ ਦੀ ਸੰਭਾਵਨਾ ਰਹਿੰਦੀ ਹੈ। ਇਸ ਮੌਕੇ ਐਸ.ਡੀ.ਐਮ ਵਰਿੰਦਰਪਾਲ ਸਿੰਘ ਬਾਜਵਾ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ‘ਚ ਬਿਨੈਕਾਰ ਹਾਜ਼ਰ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media