ਅੰਮ੍ਰਿਤਸਰ, 7 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ 29-10-2020 ਨੂੰ ਹੋਈ ਚੋਣ ਵਿਚ ਜੇਤੂ
ਰਹੀ ਡੈਮੋਕਰੈਟਿਕ ਇੰਪਲਾਈਜ਼ ਫਰੰਟ ਦੀ ਸਮੁੱਚੀ ਟੀਮ ਨੇ ਅਕਾਲ ਪੁਰਖ ਦੇ ਸ਼ੁਕਰਾਨੇ ਅਤੇ ਸਰਬੱਤ ਦੇ ਭਲੇ ਲਈ ਪ੍ਰਬੰਧਕੀ ਬਲਾਕ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਭਾਈ ਸੁਖਵੰਤ ਸਿੰਘ ਰਾਗੀ ਅਤੇ ਉਹਨਾਂ ਦੇ ਸਾਥੀ ਭਾਈ ਸਵਰਨਜੀਤ ਸਿੰਘ, ਭਾਈ ਸੰਦੀਪ ਸਿੰਘ, ਭਾਈ ਗਰੁਪ੍ਰੀਤ ਸਿੰਘ ਦੇ ਸਮੂਹ ਜੱਥੇ ਨੇ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਉਪਰੰਤ ਅਰਦਾਸ ਵਿਚ ਸ਼ਾਮਿਲ ਹੋਏ ਜਸਪਾਲ ਸਿੰਘ ਸੰਧੂ ਵਾਈਸ ਚਾਂਸਲਰ, ਕਰਨਜੀਤ ਸਿੰਘ ਕਾਹਲੋਂ ਰਜਿਸਟਰਾਰ, ਡਾ. ਪਵਨ ਗੁਪਤਾ ਪ੍ਰਧਾਨ ਅਫ਼ਸਰ ਐਸੋਸੀਏਸ਼ਨ, ਡਾ. ਰਾਜ਼ੇਸ਼ ਕਾਲੀਆ ਫਾਈਨਾਂਸ ਅਫ਼ਸਰ ਅਤੇ ਸਮੂਹ ਨਾਨ ਟੀਚਿੰਗ ਕਰਮਚਾਰੀਆਂ ਵੱਲੋ ਪ੍ਰਬੰਧਕੀ ਬਲਾਕ ਵਿਖੇ ਅਕਾਲ ਪੁਰਖ ਸਾਹਮਣੇ ਹਾਜ਼ਰੀ ਭਰੀ ਅਤੇ ਸਕੱਤਰ ਰਜਨੀਸ਼ ਭਾਰਦਵਾਜ਼ ਨੇ ਦੱਸਿਆ ਕਿ ਮੈਨੀਫੈਸਟੋ ਵਿਚ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਉਹ ਵਚਨਬੱਧ ਨੇ ਅਤੇ ਅਥਾਰਟੀ ਨਾਲ ਮਿਲ ਕੇ ਮੁਲਾਜ਼ਮਾਂ ਦੇ ਕੰਮ ਨੇਪਰੇ ਚਾੜੇ ਜਾਣਗੇ।
ਸ੍ਰੀਮਤੀ ਹਰਵਿੰਦਰ ਕੌਰ ਪ੍ਰਧਾਨ, ਹਰਪਾਲ ਸਿੰਘ ਸੀਨੀਅਰ ਉਪ-ਪ੍ਰਧਾਨ, ਸੁਖਵੰਤ ਸਿੰਘ ਉਪ-ਪ੍ਰਧਾਨ, ਰਜਨੀਸ਼ ਭਾਰਦਵਾਜ ਸਕੱਤਰ, ਕੰਵਲਜੀਤ ਕੁਮਾਰ ਸੰਯੁਕਤ ਸਕੱਤਰ, ਸੁਖਵਿੰਦਰ ਸਿੰਘ ਸਕੱਤਰ ਪਬਲਿਕ ਰਿਲੇਸ਼ਨ, ਮੋਹਨਦੀਪ ਸਿੰਘ ਖਜ਼ਾਨਚੀ ਅਤੇ ਕਾਰਜਕਾਰਨੀ ਮੈਂਬਰ ਮਿਸ ਪ੍ਰਿਆ ਅਨਮੋਲ, ਕਰਨ ਕਲਿਆਣੀ, ਗੁਰਪ੍ਰੀਤ ਸਿੰਘ, ਅਮਰਪਾਲ ਸਿੰਘ, ਸ਼ਾਮ ਲਾਲ, ਕੁਲਜਿੰਦਰ ਸਿੰਘ ਬੱਲ, ਰੂਪ ਚੰਦ, ਹਰਚਰਨ ਸਿੰਘ, ਮਨਜਿੰਦਰ ਸਿੰਘ, ਭੋਮਾ ਰਾਮ, ਗੁਰਪ੍ਰੀਤ ਸਿੰਘ, ਅਜਮੇਰ ਸਿੰਘ, ਅਸ਼ਵਨੀ ਕੁਮਾਰ ਅਤੇ ਜਗੀਰ ਸਿੰਘ ਮੋਜ਼ੂਦ ਸਨ।ਉਨਾਂ ਵਿਸ਼ਵਾਸ ਦਿਵਾਇਆ ਕਿ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਉਚ-ਅਧਿਕਾਰੀਆਂ ਨਾਲ ਤਾਲਮੇਲ ਕਰਕੇ ਪੂਰਾ ਕਰਵਾਇਆ ਜਾਵੇਗਾ।
ਇਸ ਮੌਕੇ ਉਚ-ਅਧਿਕਾਰੀਆਂ ਨੇ ਵੀ ਭਰੋਸਾ ਦਿਵਾਇਆ ਕਿ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਪੂਰਾ ਕਰਨ ‘ਚ ਸਹਿਯੋਗ ਦਿੱਤਾ ਜਾਵੇਗਾ।
Check Also
ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …
Punjab Post Daily Online Newspaper & Print Media