7 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਟੈਬਲੈਟ ਵੰਡਣ ਦੀ ਕੀਤੀ ਸ਼ੁਰੂਆਤ
ਪਠਾਨਕੋਟ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਿੱਖਿਆ ਵਿਭਾਗ ਵਲੋਂ ਸਮੇਂ ਦੇ ਹਾਣ ਦੇ ਬਣਾਉਣ ਲਈ ਚਲਾਈ ਗਈ ਸਿੱਖਿਆ
ਸੁਧਾਰ ਲਹਿਰ ਤਹਿਤ ਜਿਲ੍ਹੇ ਵਿਚ ਬਣਾਏ ਗਏ 45 ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਤਿਆਰ ਕਰਕੇ ਅੱਜ ਲੋਕ ਅਰਪਿਤ ਕਰ ਦਿੱਤਾ ਗਿਆ।ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਵੀਡੀਓ ਕਾਨਫਰੰਸ ਰਾਹੀਂ ਇਹ ਰਸਮ ਅਦਾ ਕੀਤੀ।ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਹੋਏ ਇਸ ਵਰਚੁਅਲ ਸਮਾਗਮ ਵਿੱਚ ਜਿਲ੍ਹਾ ਪਠਾਨਕੋਟ ਵਿਖੇ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਅਗਵਾਈ ਵਿੱਚ ਵਰਚੁਅਲ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਅਤੇ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਅਤੇ ਅਸੀਸ ਵਿੱਜ ਵਿਸ਼ੇਸ ਤੋਰ ਤੇ ਹਾਜ਼ਰ ਹੋਏ।ਸਮਾਗਮ ਵਿੱਚ ਅਨਿਲ ਦਾਰਾ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ ਪਠਾਨਕੋਟ, ਸੰਜੀਵ ਬੈਂਸ ਜਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਪਠਾਨਕੋਟ, ਜਗਜੀਤ ਸਿੰਘ ਜਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ), ਬਲਦੇਵ ਰਾਜ ਜਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ), ਰਾਜੇਸਵਰ ਸਲਾਰੀਆਂ ਡਿਪਟੀ ਡੀ.ਈ.ਓ ਸੈਕੰਡਰੀ, ਰਮੇਸ ਲਾਲ ਠਾਕੁਰ ਡਿਪਟੀ ਡੀ.ਈ.ਓ ਐਲੀਮੇਂਟਰੀ, ਰਾਮ ਲੁਭਾਇਆ ਸੂਚਨਾ ਤੇ ਲੋਕ ਸੰਪਰਕ ਅਫਸ਼ਰ ਪਠਾਨਕੋਟ, ਬਲਕਾਰ ਅੱਤਰੀ ਜਿਲ੍ਹਾ ਮੀਡਿਆ ਕੋਆਰਡੀਨੇਟਰ, ਮੁਨੀਸ਼ ਗੁਪਤਾ, ਵਨੀਤ ਮਹਾਜਨ, ਸੰਜੀਵ ਮਨੀ, ਰਾਜੇਸ਼ ਕੁਮਾਰ ਅਤੇ ਹੋਰ ਪਾਰਟੀ ਦੇ ਸੀਨੀਅਰ ਆਗੂ ਹਾਜ਼ਰ ਸਨ।
ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਆਯੋਜਿਤ ਜਿਲ੍ਹਾ ਪੱਧਰੀ ਵਰਚੁਅਲ ਸਮਾਗਮ ਵਿੱਚ ਸੰਬੋਧਨ ਕਰਦੇ ਹੋਏ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਕਿਹਾ ਕਿ ਅੱਜ ਦੇ ਦਿਨ ਸਿੱਖਿਆ ਵਿਭਾਗ ਨੂੰ ਬਹੁਤ ਬਹੁਤ ਵਧਾਈ ਹੈ ਕਿ ਜਿਲ੍ਹਾ ਪਠਾਨਕੋਟ ਦੇ 45 ਸਕੂਲ ਨੂੰ ਸਮਾਰਟ ਸਕੂਲ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਜਿਲ੍ਹਾ ਪਠਾਨਕੋਟ ਦੇ 45 ਸਕੂਲਾਂ ਵਿਚ ਆਨਲਾਈਨ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਦੇ ਮਾਪਿਆਂ, ਪੰਚਾਇਤਾਂ ਤੇ ਸਕੂਲ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕੀਤਾ ਗਿਆ। ਇਸ ਦੇ ਨਾਲ ਹੀ ਜਿਲ੍ਹੇ ਦੇ 45 ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਲੋਕ ਅਰਪਣ ਕੀਤਾ ਗਿਆ ਹੈ, ਜੋ ਕਿ ਬੜੀ ਤਸੱਲੀ ਅਤੇ ਖੁਸ਼ੀ ਵਾਲੀ ਗੱਲ ਹੈ। ਉਨਾਂ ਪੰਜਾਬੀ ਸਪਤਾਹ ਦੀ ਸਮਾਪਤੀ ਮੌਕੇ ਕਰਵਾਏ ਇਸ ਸਮਾਗਮ ਵਿਚ ਅਧਿਆਪਕਾਂ ਨੂੰ ਮਾਂ ਬੋਲੀ ਅਤੇ ਪੰਜਾਬੀ ਸਭਿਆਚਾਰ ਦੇ ਅਮੀਰ ਵਿਰਸੇ ਨੂੰ ਬੱਚਿਆਂ ਵਿਚ ਪ੍ਰਫੁਲਿਤ ਕਰਨ ਉਤੇ ਜ਼ੋਰ ਦਿੰਦੇ ਕਿਹਾ ਕਿ ਤੁਹਾਡੀ ਮਿਹਨਤ ਨਾਲ ਹੀ ਸਾਡੀ ਬੋਲੀ ਅਤੇ ਵਿਰਸਾ ਖੁਸ਼ਹਾਲ ਹੋ ਸਕਦੇ ਹਨ।ਅੱਜ ਦੇ ਇਸ ਸਮਾਰੋਹ ਦੋਰਾਨ ਜਿਲ੍ਹਾ ਪਠਾਨਕੋਟ ਦੇ 7 ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਟੈਬਲੈੱਟ ਪ੍ਰਦਾਨ ਕੀਤੇ ਗਏ।
ਇਸ ਮੋਕੇ ਤੇ ਜਗਜੀਤ ਸਿੰਘ ਜਿਲ੍ਹਾ ਸਿੱਖਿਆ ਅਧਿਕਾਰੀ(ਸੈਕੰਡਰੀ) ਅਤੇ ਬਲਦੇਵ ਰਾਜ ਜਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ) ਵੱਲੋਂ ਵੀ ਅੱਜ ਸਮਾਰਟ ਸਕੂਲ ਲੋਕ ਅਰਪਿਤ ਕੀਤੇ ਜਾਣ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅੱਜ ਦੇ ਸਮੇਂ ਵਿੱਚ ਸਰਕਾਰ ਦੇ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਵਿੱਚ ਹਰ ਤਰ੍ਹਾਂ ਦੀ ਆਧੁਨਿਕ ਸੁਵਿਧਾਵਾਂ ਮੁਹੇਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸੰਖਿਆ ਵਿੱਚ ਵੀ ਵਾਧਾ ਹੋਇਆ ਹੈ।
Punjab Post Daily Online Newspaper & Print Media