Monday, November 16, 2026

ਸਿਓਂਕ ਅਤੇ ਬੀਜ਼ ਜਨਤ ਬਿਮਾਰੀਆਂ ਦੀ ਰੋਕਥਾਮ ਲਈ ਕਣਕ ਦੇ ਬੀਜ਼ ਨੂੰ ਸੋਧਣਾ ਜ਼ਰੂਰੀ – ਡਾ. ਅਮਰੀਕ ਸਿੰਘ

ਪਿੰਡ ਅਨੇਹੜ ਵਿੱਚ ਕਣਕ ਦੇ ਬੀਜ਼ ਨੂੰ ਸੋਧਣ ਬਾਰੇ ਪ੍ਰਦਰਸ਼ਨੀ ਲਗਾਈ

ਪਠਾਨਕੋਟ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਚਲਾਈ ਜਾ ਰਹੀ ਹਾੜੀ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਅਨੇਹੜ ਵਿੱਚ ਅਗਾਂਹਵਧੂ ਕਿਸਾਨ ਮੇਹਰ ਸਿੰਘ ਦੇ ਫਾਰਮ ਤੇ ਕਣਕ ਦੇ ਬੀਜ਼ ਸੋਧਣ ਬਾਰੇ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਸੁਦੇਸ਼ ਕੁਮਾਰ ਖੇਤੀਬਾੜੀ ਉਪ ਨਿਰੀਖਕ, ਅਰਮਾਨ ਮਹਾਜਨ ਸਹਾਇਕ ਤਕਨਾਲੋਜੀ ਪ੍ਰਬੰਧਕ (ਆਤਮਾ), ਸ਼ਿਵ ਦਾਸ, ਗੁਰਜੀਤ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ।ਕਣਕ ਦੇ ਬੀਜ਼ ਨੂੰ ਸਿਉਂਕ ਅਤੇ ਬੀਜ਼ ਜਨਤ ਬਿਮਾਰੀਆਂ ਤੋਂ ਬਚਾਉਣ ਲਈ ਬੀਜ਼ ਦੀ ਸੋਧ ਕਰਵਾ ਕੇ ਪ੍ਰਦਰਸ਼ਿਤ ਕੀਤਾ ਗਿਆ।ਕਿਸਾਨਾਂ ਨੂੰ ਜਾਗਰੁਕ ਕਰਦਿਆਂ ਡਾ. ਅਮਰੀਕ ਸਿੰਘ ਵੱਲੋਂ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਸਾਨੂੰ ਖੇਤਾਂ ਵਿੱਚ ਫਸਲਾਂ ਦੀ ਰਹਿੰਦ ਖੁਹੰਦ ਨੂੰ ਅੱਗ ਨਹੀਂ ਲਗਾਉਂਣੀ ਚਾਹੀਦੀ ਇਸ ਨਾਲ ਖੇਤਾਂ ਦੀ ਪੈਦਾਵਾਰ ਵੀ ਪ੍ਰਭਾਵਿਤ ਹੁੰਦੀ ਹੈ।
                 ਬੀਜ ਸੋਧਣ ਦੀ ਮਹੱਤਤਾ ਬਾਰੇ ਕਿਸਾਨਾਂ ਨੁੰ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਕਣਕ ਦੀਆਂ ਬਹੁਤ ਸਾਰੀਆਂ ਬਿਮਾਰੀਆਂ ਬੀਜ਼ ਰਾਹੀ ਫੈਲਦੀਆਂ ਹਨ।ਜਿਸ ਕਾਰਨ ਫਸਲ ਉਪਰ ਬਿਮਾਰੀ ਛੇਤੀ ਆਉਣ ਨਾਲ ਬੀਜ਼ ਦੀ ਪੁੰਗਰਨ ਸ਼ਕਤੀ ‘ਤੇ ਅਸਰ ਪੈਂਦਾ ਅਤੇ ਖੇਤ ਵਿੱਚ ਬੂਟਿਆਂ ਦੀ ਗਿਣਤੀ ਵੀ ਘੱਟ ਜਾਂਦੀ ਹੈ।ਉਨਾਂ ਕਿਹਾ ਕਿ ਬੀਜ਼ ਜਨਤ ਬਿਮਾਰੀਆਂ ਤੋਂ ਕਣਕ ਦੀ ਫਸਲ ਨੂੰ ਬਚਾਉਣ ਲਈ ਬਿਜ਼ਾਈ ਤੋਂ ਪਹਿਲਾਂ ਬੀਜ ਨੁੰ ਉਲੀਨਾਸ਼ਕ ਰਸਾਇਣਾਂ ਨਾਲ ਸੋਧ ਲੈਣਾ ਚਾਹੀਦਾ ਹੈ। ਜੇਕਰ ਖੇਤਾਂ ਵਿੱਚ ਸਿਓਂਕ ਦੀ ਸਮੱਸਿਆ ਹੈ ਤਾਂ ਸਭ ਤੋਂ ਪਹਿਲਾਂ 160 ਮਿਲੀ ਲਿਟਰ ਕਲੋਰੋਪਾਈਰੀਫਾਸ 20 ਈ.ਸੀ ਜਾਂ 80 ਮਿਲੀਲਿਟਰ ਨਿਊਨਿਕਸ 20 (ਇਮਿਡਾਕਲੋਪਰਡਿ+ਹੈਕਸਾਕੋਨੲਜ਼ੋਲ) ਫਿਪਰੋਨਿਲ 5% ਐਸ ਸੀ ਨੂੰ ਇੱਕ ਲਿਟਰ ਪਾਣੀ ਵਿੱਚ ਘੋਲ ਕੇ 40 ਕਿਲੋ ਬੀਜ ਦੀ ਪੱਕੇ ਫਰਸ਼, ਤਰਪਾਲ ਜਾਂ ਪਲਾਸਟਿਕ ਦੀ ਸ਼ੀਟ ‘ਤੇ ਪਤਲੀ ਤਹਿ ਵਿਛਾ ਕੇ ਛਿੜਕਾੳ ਕਰਕੇ ਸੁਕਾ ਲਉ ਉਨਾਂ ਕਿਹਾ ਕਿ ਨਿਊਨਿਕਸ 20 (ਇਮਿਡਾਕਲੋਪਰਡਿ+ਹੈਕਸਾਕੋਨੲਜ਼ੋਲ) ਨਾਲ ਸੋਧੇ ਬੀਜ਼ ਵਾਲੀ ਫਸਲ ਨੂੰ ਕਾਂਗਿਆਰੀ ਵੀ ਨਹੀਂ ਲੱਗਦੀ।
               ਉਨਾਂ ਕਿਹਾ ਕਿ ਬੀਜ ਨੂੰ ਸੁਕਾਉਣ ਤੋਂ ਬਾਅਦ ਕਣਕ ਰੈਕਸਲ ਈਜ਼ੀ / ਓਰੀਅਸ 6 ਐਫ ਐਸ ( ਟੈਬੂਕੋਨਾਜ਼ੋਲ) 13 ਮਿਲੀ ਲਿਟਰ ਪ੍ਰਤੀ 40 ਕਿਲੋ ਬੀਜ ( 13 ਮਿ.ਲਿ. ਦਵਾਈ ਨੂੰ 400 ਮਿ.ਲਿ. ਪਾਣੀ ਵਿੱਚ ਘੋਲ ਕੇ40 ਕਿਲੋ ਬੀਜ਼ ਨੂੰ ਲਗਾਉ) ਜਾਂ ਵੀਟਾਵੈਕਸ ਪਾਵਰ 75 ਡਬਲਿਯੂ ਐਸ (ਕਾਰਬੋਕਸਨ+ਟੈਟਰਾਮੀਥਾਈਲ ਥਾਈਯੂਰਮ ਡਾਈਸਲਫਾਈਡ) 120 ਗ੍ਰਾਮ ਜਾਂ ਵੀਟਾਵੈਕਸ 75 ਡਬਲਿਯੂ.ਪੀ (ਕਾਰਬੋਕਸਿਨ) 80 ਗ੍ਰਾਮ ਜਾਂ ਸੀਡੈਕਸ 2 ਡੀ ਐਸ/ਐਕਸਜ਼ੋਲ 2 ਡੀ.ਐਸ (ਟੈਬੂਕੋਨਾਜ਼ੋਲ) 40 ਗ੍ਰਾਮ ਪ੍ਰਤੀ 40 ਕਿਲੋ ਬੀਜ ਦੇ ਹਿਸਾਬ ਨਾਲ ਸੋਧ ਲਵੋ।
                ਉਨਾਂ ਕਿਹਾ ਕਿ ਬੀਜ਼ ਸੋਧਕ ਡਰੰਮ ਵਿੱਚ ਸਮਰੱਥਾ ਅਨੁਸਾਰ ਬੀਜ਼ ਪਾ ਕੇ ਸਿਫਾਰਸ਼ ਕੀਤੀ ਮਾਤਰਾ ਵਿੱਚ ਦਵਾਈ ਚੰਗੀ ਤਰਾਂ ਰਲਾ ਦੇਣੀ ਚਾਹੀਦੀ ਹੈ।ਉਨਾਂ ਕਿਹਾ ਕਿ ਇਸ ਤਰਾਂ ਕਰਨ ਨਾਲ ਝੂਠੀ ਕਾਂਗਿਆਂਰੀ ਦੀ ਰੋਕਥਾਮ ਹੋ ਜਾਵੇਗੀ।ਉਨਾਂ ਕਿਹਾ ਕਿ ਬੀਜ਼ ਦੀ ਸੋਧ ਬਿਜ਼ਾਈ ਤੋਂ ਕਦੇ ਵੀ ਇਜ਼ਕ ਮਹੀਨੇ ਤੋਂ ਪਹਿਲਾਂ ਨਾ ਕਰੋ, ਅਜਿਹਾ ਕਰਨ ਨਾਲ ਬੀਜ ਦੀ ਉਗਣ ਸ਼ਕਤੀ ਤੇ ਬੁਰਾ ਪ੍ਰਭਾਵ ਨਹੀਂ ਪੈਂਦਾ।ਡਾ. ਮਨਦੀਪ ਕੌਰ ਨੇ ਕਿਹਾ ਕਿ ਅੱਧੀ ਯੂਰੀਆ, ਸਾਰੀ ਡਾਇਆ ਅਤੇ ਪੋਟਾਸ਼ ਕਣਕ ਦੀ ਬਿਜਾਈ ਸਮੇਂ ਪਾ ਦੇਣੀ ਚਾਹੀਦੀ ਹੈ ਅਤੇ ਬਾਕੀ ਯੂਰੀਆ ਦੋ ਬਰਾਬਰ ਕਿਸ਼ਤਾਂ ਵਿਚ ਪਹਿਲੇ ਅਤੇ ਦੂਜੇ ਪਾਣੀ ਤੋਂ 7 ਦਿਨ ਪਹਿਲਾਂ ਜਾਂ 5 ਦਿਨ ਬਾਅਦ ਪਾ ਦਿਉ।ਉਨਾਂ ਕਿਹਾ ਕਿ ਜੇਕਰ 55 ਕਿਲੋ ਡਾਇਆ ਪ੍ਰਤੀ ਏਕੜ ਪਾਈ ਗਈ ਹੈ ਤਾਂ ਪ੍ਰਤੀ ਏਕੜ 20 ਕਿਲੋ ਯੂਰੀਆ ਪ੍ਰਤੀ ਏਕੜ ਘਟਾ ਦੇਣੀ ਚਾਹੀਦੀ ਹੈ।ਉਨਾਂ ਕਿਹਾ ਕਿ ਯੂਰੀਆ ਖਾਦ ਪਾਣੀ ਲਾਉਣ ਤੋਂ ਪਹਿਲਾਂ ਪਾਈ ਜਾਵੇ ਤਾਂ ਅਸਰ ਜਲਦੀ ਅਤੇ ਵੱਧ ਕਰਦੀ ਹੈ।

Check Also

ਬਾਬਾ ਦੀਪ ਸਿੰਘ ਜੀ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨਤਮਸਤਕ

ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਅਮਰ …