ਪਠਾਨਕੋਟ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਤਹਿਤ ਜਿਲ੍ਹਾ ਪਠਾਨਕੋਟ ਵਿੱਚ ਨਵੰਬਰ ਮਹੀਨੇ ਦੋਰਾਨ ਵੱਖ-
ਵੱਖ ਬਲਾਕਾਂ ਵਿੱਚ ਰੋਜਗਾਰ ਲੋਨ ਮੇਲੇ ਆਯੋਜਿਤ ਕੀਤੇ ਜਾਣਗੇ।ਇਹ ਪ੍ਰਗਟਾਵਾ ਗੁਰਮੇਲ ਸਿੰਘ ਜਿਲ੍ਹਾ ਰੋਜਗਾਰ ਜਨਰੇਸਨ ਅਤੇ ਟ੍ਰੇਨਿੰਗ ਅਫਸਰ ਪਠਾਨਕੋਟ ਨੇ ਕੀਤਾ।
ਉਨ੍ਹਾਂ ਦੱਸਿਆ ਕਿ ਨਵੰਬਰ ਮਹੀਨੇ ਦੌਰਾਨ ਮਿਤੀ 10/11/2020 ਨੂੰ ਬੀ.ਡੀ.ਪੀ.ਓ ਦਫਤਰ ਨਰੋਟ ਜੈਮਲ ਸਿੰਘ, ਮਿਤੀ 12/11/2020 ਨੂੰ ਬੀ.ਡੀ.ਪੀ.ਓ ਦਫਤਰ ਘਰੋਟਾ, ਮਿਤੀ 17/11/2020 ਨੂੰ ਬੀ.ਡੀ.ਪੀ.ਓ ਦਫਤਰ ਸੁਜਾਨਪੁਰ ਅਤੇ ਮਿਤੀ 19/11/2020 ਨੂੰ ਬੀ.ਡੀ.ਪੀ.ਓ ਦਫਤਰ ਧਾਰਕਲਾਂ ਵਿਖੇ ਰੋਜਗਾਰ / ਲੋਨ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ।
ਇਨ੍ਹਾਂ ਰੋਜਗਾਰ ਮੇਲਿਆਂ ਦੌਰਾਨ ਸਵੇਰੇ 10:30 ਵਜੇ ਤੋਂ ਵੱਖ-ਵੱਖ ਨਿਯੋਜਕਾਂ ਦੁਆਰਾ ਬੇਰੋਜ਼ਗਾਰ ਪ੍ਰਾਰਥੀਆਂ ਦੀ ਪਲੇਸਮੈਂਟ ਕੀਤੀ ਜਾਵੇਗੀ।ਜਿਹੜੇ ਬੇਰੋਜ਼ਗਾਰ ਪ੍ਰਾਰਥੀ ਸਵੈ ਰੋਜਗਾਰ ਸਕੀਮਾਂ ਤਹਿਤ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਹਨ।ਉਹ ਰੋਜ਼ਗਾਰ ਬਿਊਰੋ ਪਠਾਨਕੋਟ ਵਲੋਂ ਤਿਆਰ ਕੀਤੇ ਗੂਗਲ ਲਿੰਕ ਰਾਹੀਂ ਵੀ ਅਪਲਾਈ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਦੇ ਹੈਲਪਲਾਈਨ ਨੰਬਰ 7657825214 ਜਾਂ ਹੈਲਪ ਲਾਈਨ ਈ ਮੇਲ ਆਈ ਡੀ ਰਾਹੀਂ ਸਪੰਰਕ ਕਰ ਸਕਦੇ ਹਨ।ਨੌਕਰੀ ਦੇ ਚਾਹਵਾਨ ਪ੍ਰਾਰਥੀ ਅਤੇ ਸਵੈ-ਰੋਜਗਾਰ ਸਕੀਮਾਂ ਤਹਿਤ ਲੋਨ ਲੈਣ ਦੇ ਚਾਹਵਾਨ ਪ੍ਰਾਰਥੀ ਇਨ੍ਹਾਂ ਰੋਜਗਾਰ ਮੇਲਿਆਂ ਤੋਂ ਫਾਇਦਾ ਉਠਾ ਸਕਦੇ ਹਨ।
Check Also
ਬਾਬਾ ਦੀਪ ਸਿੰਘ ਜੀ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨਤਮਸਤਕ
ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਅਮਰ …
Punjab Post Daily Online Newspaper & Print Media