Saturday, August 8, 2026

ਮੁੱਖ ਮੰਤਰੀ ਦੀ ਅਗਵਾਈ ਹੇਠ ਜਿਲ੍ਹੇ ਦੇ 11 ਹੋਰ ਸਮਾਰਟ ਸਕੂਲ ਲੋਕ ਅਰਪਿਤ

31 ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਟੈਬਲੈਟ ਵੰਡਣ ਦੀ ਸ਼ੁਰੂਆਤ

ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਿੱਖਿਆ ਵਿਭਾਗ ਵਲੋਂ ਸਮੇਂ ਦੇ ਹਾਣ ਦੇ ਬਣਾਉਣ ਲਈ ਚਲਾਈ ਗਈ ਸਿੱਖਿਆ ਸੁਧਾਰ ਲਹਿਰ ਤਹਿਤ ਜਿਲ੍ਹੇ ਵਿਚ ਬਣਾਏ ਗਏ 11 ਹੋਰ ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਤਿਆਰ ਕਰਕੇ ਅੱਜ ਲੋਕ ਅਰਪਿਤ ਕਰ ਦਿੱਤਾ ਗਿਆ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਵੀਡੀਓ ਕਾਨਫਰੰਸ ਰਾਹੀਂ ਇਹ ਰਸਮ ਅਦਾ ਕੀਤੀ।ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਦੀ ਦੇਖ-ਰੇਖ ‘ਚ ਹੋਏ ਇਸ ਸਮਾਗਮ ਵਿੱਚ ਵਿਧਾਇਕ ਸੁਨੀਲ ਦੱਤੀ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰੀ।ਉਨਾਂ ਨਾਲ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਚੇਅਰਮੈਨ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਚੇਅਰਮੈਨ ਜੁਗਲ ਕਿਸ਼ੋਰ ਸ਼ਰਮਾ, ਚੇਅਰਮੈਨ ਸ੍ਰੀਮਤੀ ਮਮਤਾ ਦੱਤਾ, ਹਰਜਿੰਦਰ ਸਿੰਘ ਠੇਕੇਦਾਰ, ਰਾਜ ਕਮਲ ਸਿੰਘ ਅਤੇ ਹੋਰ ਸੀਨੀਅਰ ਆਗੂ ਹਾਜ਼ਰ ਸਨ।
                   ਸਥਾਨਕ ਸਰਕਾਰੀ ਕੰਨਿਆ ਸਕੂਲ ਮਾਲ ਰੋਡ ਵਿਖੇ ਸਮਾਗਮ ਨੂੰ ਸੰਬੋਧਨ ਕਰਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਸਿੱਖਿਆ ਵਿਭਾਗ ਨੂੰ ਵਧਾਈ ਦਿੰਦੇ ਦੱਸਿਆ ਕਿ ਅੱਜ ਮੁੱਖ ਮੰਤਰੀ ਵੱਲੋਂ ਜਿਲ੍ਹਾ ਅੰਮਿ੍ਰਤਸਰ ਦੇ 99 ਸਕੂਲਾਂ ਵਿਚ ਆਨਲਾਈਨ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਦੇ ਮਾਪਿਆਂ, ਪੰਚਾਇਤਾਂ ਤੇ ਸਕੂਲ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕੀਤਾ ਗਿਆ।ਇਸ ਦੇ ਨਾਲ ਹੀ ਜਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਵਿਚ ਹਲਕੇ ਦੇ 1-1 ਸਕੂਲ ਨੂੰ ਸਮਾਰਟ ਸਕੂਲ ਵਜੋਂ ਲੋਕ ਅਰਪਣ ਕੀਤਾ ਗਿਆ ਹੈ, ਜੋ ਕਿ ਬੜੀ ਤਸੱਲੀ ਅਤੇ ਖੁਸ਼ੀ ਵਾਲੀ ਗੱਲ ਹੈ।ਉਨਾਂ ਪੰਜਾਬੀ ਸਪਤਾਹ ਦੀ ਸਮਾਪਤੀ ਮੌਕੇ ਕਰਵਾਏ ਇਸ ਸਮਾਗਮ ਵਿਚ ਅਧਿਆਪਕਾਂ ਨੂੰ ਮਾਂ ਬੋਲੀ ਅਤੇ ਪੰਜਾਬੀ ਸਭਿਆਚਾਰ ਦੇ ਅਮੀਰ ਵਿਰਸੇ ਨੂੰ ਬੱਚਿਆਂ ਵਿਚ ਪ੍ਰਫੁਲਿਤ ਕਰਨ ਉਤੇ ਜ਼ੋਰ ਦਿੰਦੇ ਕਿਹਾ ਕਿ ਤੁਹਾਡੀ ਮਿਹਨਤ ਨਾਲ ਹੀ ਸਾਡੀ ਬੋਲੀ ਅਤੇ ਵਿਰਸਾ ਖੁਸ਼ਹਾਲ ਹੋ ਸਕਦੇ ਹਨ।ਉਨਾਂ ਜਿਲ੍ਹੇ ਦੇ ਸਰਹੱਦੀ ਖੇਤਰ ਵਿਚ ਪੈਂਦੇ ਉਹ ਸਕੂਲ ਜੋ ਡਿਜ਼ੀਟਲ ਸਿੱਖਿਆ ਪ੍ਰਣਾਲੀ ਤੋਂ ਦੂਰ ਹਨ, ਦੇ ਬੱਚਿਆਂ ਨੂੰ ਟੈਬਲੇਟ ਵੰਡਣ ਦੀ ਸ਼ੁਰੂਆਤ ਕੀਤੀ ਅਤੇ ਦੱਸਿਆ ਕਿ ਜਿਲ੍ਹੇ ਦੇ 33 ਪ੍ਰਾਇਮਰੀ ਸਕੂਲਾਂ ਦੇ ਵਿਦਆਰਥੀਆਂ ਨੂੰ 219 ਟੈਬਲੈਟ ਪ੍ਰਦਾਨ ਕੀਤੇ ਜਾਣਗੇ।
                ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਹਿਮਾਸ਼ੂੰ ਅਗਰਵਾਲ, ਐਸ.ਡੀ.ਐਮ ਵਿਕਾਸ ਹੀਰਾ, ਨਾਇਬ ਤਹਿਸੀਲਦਾਰ ਸ੍ਰੀਮਤੀ ਅਰਚਨਾ ਸ਼ਰਮਾ, ਜਿਲ੍ਹਾ ਸਿੱਖਿਆ ਅਫਸਰ (ਸੈ.) ਸਤਿੰਦਰਬੀਰ ਸਿੰਘ, ਕੰਵਲਜੀਤ ਸਿੰਘ ਡੀ.ਈ.ਓ (ਐ), ਰੇਖਾ ਮਹਾਜਨ ਡਿਪਟੀ ਡੀ.ਈ.ਓ, ਪ੍ਰਿੰਸੀਪਲ ਮਨਦੀਪ ਕੌਰ, ਦਵਾਰਕਾ ਦਾਸ ਅਰੋੜਾ, ਗੁਰਦੇਵ ਸਿੰਘ, ਰਵਿੰਦਰਜੀਤ ਕੌਰ, ਚੰਦਰ ਪ੍ਰਕਾਸ਼, ਗੁਰਮੀਤ ਕੌਰ, ਅਰੁਣਾ ਕੁਮਾਰੀ, ਯਸ਼ਪਾਲ (ਸਾਰੇ ਬੀ.ਈ.ਈ.ਓ), ਮੀਡੀਆ ਕੋਆਰਡੀਨੇਟਰ ਰਜਿੰਦਰ ਸਿੰਘ ਵੀ ਹਾਜਰ ਸਨ।ਸਕੂਲ ਆਨਲਾਈਨ
                 ਸਮਾਰਟ ਸਕੂਲ ਵਜੋਂ ਤਿਆਰ ਕੀਤੇ ਜਿਲ੍ਹੇ ਦੇ ਜੋ ਸਰਕਾਰੀ ਸਕੂਲ ਅੱਜ ਮੁੱਖ ਮੰਤਰੀ ਵਲੋਂ ਲੋਕ ਅਰਪਿਤ ਕੀਤੇ ਗਏ ਉਨਾਂ ਵਿੱਚ ਸੀਨੀਅਰ ਸਕੈਡੰਰੀ ਸਕੂਲ ਮਹਾਂ ਸਿੰਘ ਗੇਟ ਅੰਮ੍ਰਿਤਸਰ, ਸੀਨੀਅਰ ਸਕੈਡੰਰੀ ਸਕੂਲ ਮਹਾਂ ਸਿੰਘ ਰੋਡ ਅੰਮ੍ਰਿਤਸਰ, ਸੀਨੀਅਰ ਸਕੈਡੰਰੀ ਸਕੂਲ ਕਰਮਪੁਰਾ, ਸੀਨੀਅਰ ਸਕੈਡੰਰੀ ਸਕੂਲ ਸਹਿੰਸਰਾ ਕਲਾਂ, ਸੀਨੀਅਰ ਸਕੈਡੰਰੀ ਸਕੂਲ ਨਵਾਂ ਕੋਟ, ਸੀਨੀਅਰ ਸਕੈਡੰਰੀ ਸਕੂਲ ਲੋਪੋਕੇ, ਸੀਨੀਅਰ ਸਕੈਡੰਰੀ ਸਕੂਲ ਬੰਡਾਲਾ, ਸ਼ਹੀਦ ਜੈਮਲ ਸਿਘ ਬੱਲ ਸੀਨੀਅਰ ਸਕੈਡੰਰੀ ਸਕੂਲ ਮਾਨਾਂਵਾਲਾ ਕਲਾਂ, ਸੀਨੀਅਰ ਸਕੈਡੰਰੀ ਸਕੂਲ ਅਠਵਾਲ, ਸੀਨੀਅਰ ਸਕੈਡੰਰੀ ਸਕੂਲ ਬਿਆਸ, ਸੀਨੀਅਰ ਸਕੈਡੰਰੀ ਸਕੂਲ ਗੁਮਾਨਪੁਰਾ ਸ਼ਾਮਲ ਹਨ।

Check Also

Bbk Dav participates in Nasha Mukt Yuva for Viksit Bharat Sankalp Abhiyan inaugurated by Hon’ble PM Modi

Amritsar, August 7 (Punjab Post Bureau) – BBK DAV College for Women participated in Nasha …