ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ,
ਅੰਮ੍ਰਿਤਸਰ ਵਲੋਂ 12 ਨਵੰਬਰ 2020 ਨੂੰ ਰੋਜ਼ਗਾਰ ਮੇਲਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਅੰਮ੍ਰਿਤਸਰ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਨਾਮਵਰ ਕੰਪਨੀਆਂ ਜਿਵੇਂ ਕਿ ਵੈਬਰਜ਼, ਅੋਕਟੋਪਸ, ਐਸ.ਬੀ.ਆਈ ਲਾਈਫ, ਗੁਗਲਪੇਅ, ਮੈਕਸ ਲਾਇਫ, ਐਨ.ਆਈ.ਟੀ.ਟੀ ਅਤੇ ਹੋਰ ਕੰਪਨੀਆਂ ਵਲੋਂ ਭਾਗ ਲਿਆ ਜਾਵੇਗਾ।ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਵੱਖ ਵੱਖ ਕੰਪਨੀਆਂ ਵਲੋਂ ਦੱਸਵੀਂ, ਬਾਰ੍ਹਵੀਂ ਪਾਸ ਅਤੇ ਗਰੈਜੁਏਟ ਪ੍ਰਾਰਥੀਆਂ ਦੀ ਵੱਖ ਵੱਖ ਆਸਾਮੀਆਂ ਲਈ ਚੋਣ ਕੀਤੀ ਜਾਵੇਗੀ।ਇਹ ਰੋਜ਼ਗਾਰ ਮੇਲਾ 12 ਨਵੰਬਰ 2020 ਨੂੰ ਸਵੇਰੇ 10.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਲਗਾਇਆ ਜਾਵੇਗਾ।ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਦੇ ਡਿਪਟੀ ਸੀ.ਈ.ਓ ਸਤਿੰਦਰ ਸਿੰਘ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਨੋਜਵਾਨਾਂ ਨੂੰ ਇਸ ਰੋਜ਼ਗਾਰ ਮੇਲੇ ਵੱਧ ਵੱਧ ਗਿਣਤੀ ਵਿੱਚ ਭਾਗ ਲੈਣ ਲਈ ਕਿਹਾ।ਉਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਅੰਮਿ੍ਰਤਸਰ ਦੇ ਮੋਬਾਇਲ ਨੰਬਰ 99157 89068 ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …
Punjab Post Daily Online Newspaper & Print Media