Wednesday, July 29, 2026

ਅੱਜ 26 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ

ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 304

ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 26 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 18 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 11368 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 304 ਐਕਟਿਵ ਕੇਸ ਹਨ।ਅੱਜ ਤੱਕ 470 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਅੱਜ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ ਹੈ।

Check Also

ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …