ਕਪੂਰਥਲਾ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ ਸ਼੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਮਿਤੀ 01-01-2021 ਦੀ ਯੋਗਤਾ ਦੇ ਆਧਾਰ `ਤੇ 16 ਨਵੰਬਰ ਤੋਂ 15 ਦਸੰਬਰ ਤੱਕ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ।16 ਨਵੰਬਰ ਨੂੰ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਹੋਵੇਗੀ।ਜਦਕਿ 16 ਨਵੰਬਰ ਤੋਂ 15 ਦਸੰਬਰ ਤੱਕ ਦਾਅਵੇ ਤੇ ਇਤਰਾਜ਼ ਦਰਜ਼ ਕਰਵਾਉਣ ਤੋਂ ਬਾਅਦ 5 ਜਨਵਰੀ 2021 ਤੱਕ ਦਾਅਵੇ ਤੇ ਇਤਰਾਜ਼ ਦੂਰ ਕੀਤੇ ਜਾਣਗੇ।
ਇਸ ਤੋਂ ਇਲਾਵਾ 14 ਜਨਵਰੀ ਨੂੰ ਭਾਰਤੀ ਚੋਣ ਕਮਿਸ਼ਨ ਕੋਲੋਂ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਸਬੰਧੀ ਮਨਜ਼ੂਰੀ ਲੈ ਕੇ 15 ਜਨਵਰੀ ਨੂੰ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਕੀਤੀ ਜਾਵੇਗੀ।ਉਨਾਂ ਕਿਹਾ ਕਿ ਜਿਹੜੇ ਵਿਅਕਤੀ 1 ਜਨਵਰੀ 2021 ਨੂੰ 18 ਸਾਲ ਜਾਂ ਉਸ ਤੋਂ ਵੱਧ ਦੇ ਹੋਣਗੇ।ਉਹ ਆਪਣੀ ਵੋਟ ਬਣਵਾਉਣ ਲਈ ਸਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਦੇ ਦਫਤਰ ਨਾਲ ਸੰਪਰਕ ਕਰਨ।
ਉਨਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸਹੀ ਵੋਟਰ ਸੂਚੀਆਂ ਲਈ ਚੋਣ ਅਮਲੇ ਨੂੰ ਸਹਿਯੋਗ ਦੇਣ ਤਾਂ ਜੋ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media