Saturday, September 19, 2026

ਮੇਅਰ ਨੇ ਨਗੀਨਾ ਐਵਨਿਊ ਦੀਆਂ ਸੜਕਾਂ ‘ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਵਲੋਂ ਸ਼ਹਿਰ ਵਿੱਚ ਸ਼ੁਰੂ ਕੀਤੇ ਵਿਕਾਸ ਕਾਰਜ਼ਾਂ ਨੂੰ ਅੱਗੇ ਵਧਾਉਂਦੇ ਹੋਏ ਅੱਜ ਹਲਕਾ ਉਤਰੀ ਦੀ ਵਾਰਡ ਨੰ. 12 ਦੇ ਇਲਾਕੇ ਨਗੀਨਾ ਐਵੀਨਿਊ ਵਿਖੇ ਸੜਕਾਂ ‘ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।
ਮੇਅਰ ਨੇ ਆਪਣੇ ਸੰਬੋਧਨ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮਾਨਯੋਗ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ‘ਤੇ ਨਗਰ ਨਿਗਮ ਦੀ ਮੌਜ਼ੂਦਾ ਟੀਮ ਦਾ ਟੀਚਾ ਗੁਰੂ ਨਗਰੀ ਦੇ ਨਿਵਾਸੀਆਂ ਨੂੰ ਹਰ ਮੁੱਢਲੀ ਸਹੂਲਤ ਮੁਹੱਈਆ ਕਰਵਾਉਣਾ ਹੈ।ਇਸੇ ਤਹਿਤ ਸੜਕਾਂ ਅਤੇ ਮੇਨ ਰਸਤਿਆਂ ‘ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ।
             ਉਹਨਾਂ ਦੇ ਨਾਲ ਪ੍ਰਿੰਸ ਬੱਲ, ਬੋਬੀ ਵਿਰਕ, ਰਮੇਸ਼ ਪ੍ਰਭਾਕਰ, ਸੰਜੀਵ ਅਰੋੜਾ, ਇੰਦਰਜੀਤ ਸਿੰਘ, ਸਤਨਾਮ ਸਿੰਘ, ਕਾਰਜਕਾਰੀ ਇੰਜੀਨੀਅਰ ਭਲਿੰਦਰ ਸਿੰਘ ਅਤੇ ਭਾਰੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …