ਦੀਵਾਲੀ ਅਤੇ ਗੁਰਪੁਰਬ ਮੌਕੇ 2 ਘੰਟੇ, ਕ੍ਰਿਸਮਿਸ ਅਤੇ ਨਵੇਂ ਸਾਲ ‘ਤੇ 35 ਮਿੰਟ ਚਲਾਏ ਜਾ ਸਕਦੇ ਹਨ ਹਰੇ ਪਟਾਕੇ
ਕਪੂਰਥਲਾ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲਾ ਮੈਜਿਸਟਰੇਟ ਕਪੂਰਥਲਾ ਦੀਪਤੀ ਉਪਲ ਵਲੋਂ ਫੌਜ਼ਦਾਰੀ ਜਾਬਤਾ ਸੰਘਤਾ
1973 ਦੀ ਧਾਰਾ 144 ਤਹਿਤ ਦਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਦਿਹਾੜੇ `ਤੇ ਪਟਾਕੇ ਚਲਾਉਣ ਦਾ ਸਮਾਂ ਨਿਸਚਿਤ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਵਲੋਂ ਜਾਰੀ ਹੁਕਮਾਂ ਅਨੁਸਾਰ ਮਾਨਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਦੇ ਉਦਯੋਗ ਅਤੇ ਕਾਮਰਸ ਵਿਭਾਗ ਵਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਇਹ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ।ਸਮਾਂ ਸਾਰਣੀ ਅਨੁਸਾਰ ਦੀਵਾਲੀ ਮੌਕੇ 14 ਨਵੰਬਰ ਦੀ ਰਾਤ ਨੂੰ 8 ਤੋਂ 10 ਵਜੇ ਤੱਕ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 30 ਨਵੰਬਰ ਨੂੰ ਸਵੇਰੇ 4 ਤੋਂ ਸਵੇਰੇ 5 ਵਜੇ ਤੱਕ ਅਤੇ ਰਾਤ 9 ਤੋਂ 10 ਵਜੇ ਤੱਕ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਕ੍ਰਿਸਮਿਸ ਮੌਕੇ 25 ਦਸੰਬਰ ਨੂੰ ਰਾਤ 11.55 ਤੋਂ 26 ਦਸੰਬਰ 12.30 ਵਜੇ ਤੱਕ (ਕੁੱਲ ਸਮਾਂ 35 ਮਿੰਟ) ਜਦਕਿ ਨਵੇਂ ਸਾਲ ਦੇ ਦਿਹਾੜੇ `ਤੇ 31 ਦਸੰਬਰ ਰਾਤ 11.55 ਤੋਂ ਪਹਿਲੀ ਜਨਵਰੀ ਨੂੰ 12.30 ਵਜੇ ਤੱਕ (ਕੁੱਲ ਸਮਾਂ 35 ਮਿੰਟ) ਤੱਕ ਪਟਾਕੇ ਚਲਾਉਣ ਲਈ ਨਿਰਧਾਰਿਤ ਕੀਤਾ ਗਿਆ ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media