Saturday, September 19, 2026

ਮਲਕੀਤ ਸਿੰਘ ਨੇ ਝੋਨੇ ਦੇ ਨਾੜ ਨੂੰ ਬਿਨਾਂ ਅੱਗ ਲਗਾਏ ਕੀਤੀ ਕਣਕ ਦੀ ਬਿਜ਼ਾਈ

ਸੰਗਰੂਰ, 12 ਨਵੰਬਰ (ਜਗਸੀਰ ਲੌਂਗੋਵਾਲ) – ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਝੋਨੇ ਦੇ ਨਾੜ ਨੂੰ ਬਿਨਾਂ ਅੱਗ ਲਗਾਏ ਬਗੈਰ ਕਿਸਾਨ ਮਲਕੀਤ ਸਿੰਘ ਪਿੰਡ ਦਿਆਲਗੜ ਦੇ ਖੇਤ ਵਿਖੇ ਸੁਪਰ ਸੀਡਰ ਦੀ ਸਹਾਇਤਾ ਨਾਲ ਕਣਕ ਦੀ ਸਿੱਧੀ ਬਿਜ਼ਾਈ ਕਰਵਾਈ ਗਈ।
                ਕਿਸਾਨ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਖੇਤੀਬਾੜੀ ਅਧਿਕਾਰੀਆਂ ਦੇ ਸਹਿਯੋਗ ਨਾਲ ਇਸ ਵਾਰ ਸੁਪਰ ਸੀਡਰ ਸਬਸਿਡੀ ‘ਤੇ ਖਰੀਦਿਆ ਹੈ।ਉਨਾਂ ਪਿਛਲੇ ਸੀਜ਼ਨ ਦੌਰਾਨ ਵੀ ਝੋਨੇ ਦੇ ਨਾੜ ਨੂੰ ਬਿਨਾਂ ਅੱਗ ਲਗਾਏ ਹੈਪੀ ਸੀਡਰ ਮਸ਼ੀਨ ਦੀ ਸਹਾਇਤਾ ਨਾਲ ਕਣਕ ਦੀ ਬਿਜ਼ਾਈ ਕੀਤੀ ਸੀ ਅਤੇ ਕਣਕ ਦਾ ਬਹੁਤ ਹੀ ਵਧੀਆ ਝਾੜ ਨਿਕਲਿਆ ਸੀ।ਇਸ ਵਾਰ ਫਿਰ ਅਸੀਂ ਸੁਪਰ ਸੀਡਰ ਦੀ ਸਹਾਇਤਾ ਨਾਲ ਕਣਕ ਦੀ ਬਿਜ਼ਾਈ ਕੀਤੀ ਹੈ।ਖੇਤੀਬਾੜੀ ਵਿਭਾਗ ਦੇ ਆਤਮਾ ਸਟਾਫ ਵਲੋਂ ਮਹਿੰਦਰ ਸਿੰਘ ਨੇ ਦੱਸਿਆ ਕਿ ਝੋਨੇ ਦੇ ਕਰਚਿਆਂ ਨੂੰ ਖੇਤ ਵਿੱਚ ਹੀ ਵਾਹੁਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰਹਿੰਦੀ ਹੈ ਅਤੇ ਕਿਸਾਨ ਨੂੰ ਜਿਆਦਾ ਕੀਟਨਾਸ਼ਕ ਦਵਾਈਆਂ ਅਤੇ ਯੂਰੀਆ ਖਾਦ ਦੀ ਵੀ ਵਰਤੋਂ ਨਹੀਂ ਕਰਨੀ ਪੈਂਦੀ ਅਤੇ ਇਸ ਨਾਲ ਸਾਡੇ ਮਿੱਤਰ ਕੀੜੇ ਵੀ ਬਚ ਜਾਂਦੇ ਹਨ, ਜੋ ਕਿ ਕਿਸਾਨ ਦੀ ਬਹੁਤ ਸਹਾਇਤਾ ਕਰਦੇ ਹਨ।ਇਸ ਸਮੇਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਿਸਾਨ ਮਲਕੀਤ ਸਿੰਘ ਵਲੋਂ ਨਾਲ ਆਏ ਹੋਰ ਕਿਸਾਨਾਂ ਨੂੰ ਵੀ ਖੇਤ ਵਿੱਚ ਅੱਗ ਨਾ ਲਾਉਣ ਦੀ ਅਪੀਲ ਕੀਤੀ।ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਰਛਪਾਲ ਸਿੰਘ ਉਪ ਨਿਰੀਖਕ ਅਤੇ ਵੱਡੀ ਗਿਣਤੀ ‘ਚ ਕਿਸਾਨ ਹਾਜ਼ਰ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …