Tuesday, August 4, 2026

ਅਨੁਸੂਚਿਤ ਜਾਤੀਆਂ ਦੇ ਗਰੈਜੂਏਟ ਯੂਵਕਾਂ ਲਈ ਪੰਜਾਬੀ ਸਟੈਨੋਗ੍ਰਾਫੀ ਸਿਖਲਾਈ ਤੇ ਕੰਪਿਊਟਰ ਟ੍ਰੇਨਿੰਗ ਦਾ ਦਾਖਲਾ ਸ਼ੁਰੂ

ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਦਫਤਰ ਡਾ. ਬੀ.ਆਰ ਅੰਬੇਦਕਰ ਭਵਨ ਤਹਿਸੀਲਪੁਰਾ ਵਲੋਂ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ ਯੋਗ ਗਰੈਜੂਏਟ ਯੁਵਕਾਂ ਦੀ ਮੁਫਤ ਟ੍ਰੇਨਿੰਗ ਲਈ ਸੈਸ਼ਨ 2020-21 ਦੇ ਦਾਖਲੇ ਦੀਆਂ ਦਰਖਾਸਤਾਂ ਦੀ ਮੰਗ ਕੀਤੀ ਗਈ ਹੈ।
                 ਸੁਖਵਿੰਦਰ ਸਿੰਘ ਘੁੰਮਣ ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਧਿਕਾਰੀ ਨੇ ਦੱਸਿਆ ਕਿ ਯੋਗ ਉਮੀਦਵਾਰਾਂ ਨੂੰ 1500/- ਰੁ: ਪ੍ਰਤੀ ਮਹੀਨਾ ਵਜ਼ੀਫਾ ਦਿੱਤਾ ਜਾਵੇਗਾ ਅਤੇ ਟ੍ਰੇਨਿੰਗ ਲਈ ਕੁੱਲ 25 ਸੀਟਾਂ ਉਪਲੱਬਧ ਹਨ।ਉਨ੍ਹਾਂ ਦੱਸਿਆ ਕਿ ਸਿਖਿਆਰਥੀ ਅਨੁਸੂਚਿਤ ਜਾਤੀ ਨਾਲ ਸਬੰਧਤ ਪੰਜਾਬ ਰਾਜ ਦਾ ਵਸਨੀਕ ਹੋਣਾ ਚਾਹੀਦਾ ਹੈ।ਉਸ ਦੀ ਉਮਰ 30 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।ਸਕੀਮ ਤਹਿਤ ਦਾਖਲੇ ਲਈ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਪਹਿਲ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸੀਟਾਂ ਖਾਲੀ ਰਹਿ ਜਾਣ ਦੀ ਸੂਰਤ ‘ਚ ਅਨੁਸੂਚਿਤ ਜਾਤੀਆਂ ਦੇ ਉਨ੍ਹਾਂ ਉਮਦੀਵਾਰਾਂ ਨੂੰ ਵਿਚਾਰਿਆ ਜਾਵੇਗਾ, ਜਿੰਨ੍ਹਾਂ ਦੇ ਪਰਿਵਾਰਾਂ ਦੀ ਸਲਾਨਾ ਆਮਦਨ 1,00,000/- (ਇੱਕ ਲੱਖ) ਰੁਪਏ ਤੋਂ ਵੱਧ ਨਹੀਂ ਹੋਵੇਗੀ ਅਤੇ ਉਨ੍ਹਾਂ ਨੂੰ ਵਜ਼ੀਫਾ ਨਹੀ ਦਿੱਤਾ ਜਾਵੇਗਾ।ਜੇਕਰ ਇਸ ਉਪਰੰਤ ਵੀ ਜੇਕਰ ਸੀਟਾਂ ਖਾਲੀ ਰਹਿ ਜਾਂਦੀਆਂ ਤਾਂ ਇੱਕ ਲੱਖ ਰੁਪਏ ਤੋਂ ਵੱਧ ਆਮਦਨ ਵਾਲੇ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਨਾਲ ਸਬੰਧਤ ਉਮੀਦਵਾਰਾਂ ਨੂੰ ਵਿਚਾਰਿਆ ਜਾਵੇਗਾ।ਪ੍ਰੰਤੂ ਉਨ੍ਹਾਂ ਨੂੰ ਸਿਖਲਾਈ ਦੌਰਾਨ ਵਜ਼ੀਫੇ ਦੀ ਅਦਾਇਗੀ ੍ਰਨਹੀਂ ਕੀਤੀ ਜਾਵੇਗੀ।ਘੁੰਮਣ ਨੇ ਕਿਹਾ ਕਿ ਪਹਿਲ ਦੇ ਅਧਾਰ ‘ਤੇ ਪਾਪਤ ਹੋਈਆਂ ਉਮੀਦਵਾਰਾਂ ਦੀਆਂ ਦਰਖਾਸਤਾਂ ਨੂੰ ਪਹਿਲ ਦੇ ਆਧਾਰ ਤੇ ਵਿਚਾਰਿਆ ਜਾਵੇਗਾ।
                  ਸਿਖਿਆਰਥੀ ਦਫਤਰ ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਤਹਿਸੀਲਪੁਰਾ ਵਿਖੇ ਕੰਮ ਵਾਲੇ ਦਿਨ ਆਪਣਾ ਦਸਤਾਵੇਜ ਜਮਾਂ ਕਰਵਾ ਸਕਦਾ ਹੈ।ਉਨ੍ਹਾਂ ਕਿਹਾ ਕਿ ਅਰਜ਼ੀਆਂ ਜਮਾਂ ਕਰਾਉਣ ਦੀ ਆਖਰੀ ਮਿਤੀ 20.11.2020 ਹੈ ਅਤੇ ਇੰਟਰਵਿਊ ਦੀ 27.11.2020 ਵਜੇ ਨਿਸ਼ਚਿਤ ਕੀਤੀ ਗਈ ਹੈ ਅਤੇ ਵਧੇਰੇ ਜਾਣਕਾਰੀ ਲਈ ਟੈਲੀਫੋਨ ਨੰਬਰ 0183-2583166 ਮੋਬਾਇਲ ਨੰਬਰ 7973370617 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …