Sunday, August 2, 2026

ਪਿੰਗਲਵਾੜੇ ਦੇ ਮੰਦਬੁੱਧੀ, ਗੂੰਗੇ ਤੇ ਅਪਾਹਿਜ਼ ਬੱਚਿਆਂ ਦੀਆਂ ਹੱਥ ਕਿਰਤਾਂ ਦੀ ਵਿਕਰੀ ਦਾ ਸਟਾਲ ਲਾਇਆ

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਦਿਵਾਲੀ ਮੌਕੇ ਪਿੰਗਲਵਾੜੇ ਦੇ ਮੰਦਬੁੱਧੀ, ਗੂੰਗੇ ਅਤੇ ਅਪਾਹਿਜ਼ ਬੱਚਿਆਂ ਦੀਆਂ ਹੱਥ ਕਿਰਤਾਂ ਦੀ ਵਿਕਰੀ ਦਾ ਸਟਾਲ ਸਥਾਨਕ ਪਿੰਗਲਵਾੜਾ ਦੇ ਸਾਹਮਣੇ ਸਿਟੀ ਸੈਂਟਰ ਦੇ ਬਾਹਰ ਸੰਗਮ ਸਿਨੇਮਾ ਦੇ ਪਿਛਲੇ ਗੇਟ ‘ਤੇ ਲਗਾਇਆ ਗਿਆ।ਇਸ ਪ੍ਰਦਰਸ਼ਨੀ ‘ਚ ਪਿੰਗਲਵਾੜੇ ਵਿੱਚ ਬੱਚਿਆਂ ਵਾਸਤੇ ਚੱਲ ਰਹੇ ਮੁੜ ਵਸੇਬਾ ਸੈਂਟਰ ਵਿੱਚ ਤਿਆਰ ਕੀਤੇ ਕੱਪੜੇ ਅਤੇ ਜੂਟ ਦੇ ਬੈਗ, ਸੋਫਟ ਖਿਡਾਉਣੇ, ਚਾਦਰਾਂ, ਬੈਡ ਕਵਰ, ਮੋਮਬੱਤੀਆਂ, ਦੀਵੇ ਅਤੇ ਬੱਚਿਆਂ ਵਲੋਂ ਬਣਾਈਆਂ ਗਈਆਂ ਬਹੁਤ ਵਧੀਆਂ ਹੱਥ ਕਿਰਤਾਂ ਦੇ ਨਮੂਨੇ ਪੇਸ਼ ਕੀਤੇ ਗਏ।
           ਉਦਘਾਟਨ ਪਿੰਗਲਵਾੜੇ ਮੁਖੀ ਡਾ: ਇੰਦਰਜੀਤ ਕੌਰ ਵੱਲੋਂ ਕੀਤਾ ਗਿਆ ਸਮੁੰਹ ਸੰਗਤਾ ਵੱਲੋਂ ਇਸ ਸਟਾਲ ਵਿਚ ਸਾਮਾਨ ਖਰੀਦਣ ਲਈ ਬਹੁਤ ਹੀ ਉਤਸ਼ਾਹ ਵੇਖਿਆ ਗਿਆ।ਲੋਕਾਂ ਨੇ ਵੱਖ-ਵੱਖ ਬਣਾਈਆਂ ਕਿਰਤਾਂ ਬਹੁਤ ਪਸੰਦ ਕੀਤੀਆਂ।
                  ਇਸ ਮੋਕੇ ਪਿੰਗਲਵਾੜੇ ਦੇ ਪ੍ਰਸ਼ਾਸਕ ਕਰਨਲ ਦਰਸ਼ਨ ਸਿੰਘ ਬਾਵਾ, ਜਰਨਲ ਮੈਨੇਜਰ ਤਿਲਕ ਰਾਜ ਅਤੇ ਸੀਨੀਅਰ ਸੁਪਰਵਾਈਜ਼ਰ ਹਰਪਾਸ ਸਿੰਘ ਹਾਜ਼ਰ ਸਨ ।

Check Also

ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ

ਅੰਮ੍ਰਿਤਸਰ,  1 ਅਗਸਤ  (ਜਗਦੀਪ ਸਿੰਘ)  – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …