Friday, November 22, 2024

ਡਿਪਟੀ ਕਮਿਸ਼ਨਰ ਪਠਾਨਕੋਟ ਵਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ

ਲੋਕਾਂ ਨੂੰ ਪਟਾਕੇ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਚਲਾਉਣ ਦੀ ਅਪੀਲ

ਪਠਾਨਕੋਟ, 14 ਨਵੰਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਦੇ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਮੁਬਾਰਕਾਂ ਦਿੰਦਿਆਂ ਕਾਮਨਾ ਕੀਤੀ ਹੈ ਕਿ ਆਉਣ ਵਾਲਾ ਸਮਾਂ ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ।
              ਡਿਪਟੀ ਕਮਿਸ਼ਨਰ ਨੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਦੀਵਾਲੀ ਸਮੂਹ ਲੋਕਾਂ ਲਈ ਖੁਸ਼ੀਆਂ ਅਤੇ ਬਰਕਤਾਂ ਲੈ ਕੇ ਆਵੇ।ਉਨ੍ਹਾਂ ਨਾਲ ਹੀ ਪਰਮਾਤਮਾ ਕੋਲ ਅਰਦਾਸ ਕੀਤੀ ਕਿ ਕੋਵਿਡ-19 ਮਹਾਂਮਾਰੀ ਦੇ ਇਸ ਸਮੇਂ ਦੌਰਾਨ ਹਰ ਕੋਈ ਸਿਹਤਮੰਦ ਰਹੇ ਅਤੇ ਤਰੱਕੀ ਕਰੇ।ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਦੀਵਾਲੀ ਸਮੇਂ ਪਟਾਕੇ ਘੱਟ ਤੋਂ ਘੱਟ ਅਤੇ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਹੀ ਚਲਾਏ ਜਾਣ।ਉਨ੍ਹਾਂ ਦੱਸਿਆ ਕਿ ਚਾਈਨਜ਼ ਪਟਾਕਿਆਂ ‘ਤੇ ਪੂਰਨ ਪਾਬੰਦੀ ਹੈ।ਇਸ ਲਈ ਸ਼ੋਰ ਅਤੇ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ।
              ਸੰਯਮ ਅਗਰਵਾਲ ਨੇ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇ ਕਿ ਇਹ ਦੀਵਾਲੀ ਸਾਫ਼-ਸੁਥਰੀ ਤੇ ਸਵੱਛ ਮਨਾਈ ਜਾਵੇ ਅਤੇ ਲੋਕਾਂ ਨਾਲ ਮਿਲ ਜੁਲ ਕੇ ਇਕ ਦੂਜੇ ਨੂੰ ਵਧਾਈਆਂ ਦੇ ਕੇ ਆਪਸੀ ਭਾਈਚਾਰਕ ਸਾਂਝ ਕਾਇਮ ਰੱਖੀ ਜਾਵੇ।ਉਨ੍ਹਾਂ ਹੋਰ ਕਿਹਾ ਕਿ ਕੋਰੋਨਾ ਵਾਇਰਸ ਅਜੇ ਖ਼ਤਮ ਨਹੀਂ ਹੋਇਆ ਅਤੇ ਇਸ ਮਹਾਂਮਾਰੀ ਦੀ ਦੂਜੀ ਲਹਿਰ ਆਉਣ ਦਾ ਖਦਸ਼ਾ ਹੈ, ਜਿਸ ਕਰਕੇ ਆਮ ਲੋਕ ਪੂਰੇ ਇਹਤਿਹਾਤ ਵਰਤਦਿਆਂ ਦੀਵਾਲੀ ਦੀਆਂ ਖੁਸ਼ੀਆਂ ਮਨਾਉਣ।
                        ਜਿਕਰਯੋਗ ਹੈ ਕਿ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਿਤ ਕੀਤਾ ਹੈ। ਜਿਸ ਮੁਤਾਬਿਕ ਦੀਵਾਲੀ ਵਾਲੇ ਦਿਨ ਪਟਾਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਪਟਾਕੇ ਚਲਾਏ ਜਾਣ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …