ਸੰਗਰੂਰ, 15 ਨਵੰਬਰ (ਜਗਸੀਰ ਲੌਂਗੋਵਾਲ) – ਕਰੋਨਾ ਵਲੰਟੀਅਰ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਹਰਦੀਪ ਸਿੰਘ ਕੌਹਰੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਦੇ ਵਲੰਟੀਅਰਾਂ ਵਲੋਂ ਸੰਗਰੂਰ ਵਿਖੇ ਬਜ਼ਾਰ ਵਿਚੋਂ ਦੀ ਰੋਸ ਮਾਰਚ ਕੱਢ ਕੇ ਦੀਵਾਲੀ ਦਾ ਤਿਉਹਾਰ ਕਾਲੀ ਦੀਵਾਲੀ ਵਜੋਂ ਮਨਾਇਆ ਗਿਆ।
ਜਥੇਬੰਦੀ ਦੇ ਪ੍ਰੈਸ ਸਕੱਤਰ ਰਮਨਦੀਪ ਲੌਂਗੋਵਾਲ ਨੇ ਕਿਹਾ ਕਿ ਜਦੋਂ ਕਰੋਨਾ ਦੀ ਭਿਆਨਕ ਬਿਮਾਰੀ ਜੋਰਾਂ ‘ਤੇ ਸੀ।ਉਸ ਸਮੇਂ ਉਹ ਨੇ ਪੰਜਾਬ ਸਰਕਾਰ ਨਾਲ ਪੈਰਾਮੈਡੀਕਲ ਵਲੰਟੀਅਰ ਮੋਢੇ ਨਾਲ ਮੋਢਾ ਜੋੜ ਕੇ ਖੜੇ ਸੀ।ਪਰ ਜਦੋਂ ਹੁਣ ਸਰਕਾਰ ਉਸ ਮੁਸ਼ਕਿਲ ਸਮੇਂ ਵਿੱਚ ਬਾਹਰ ਆ ਗਈ ਤਾਂ ਕਰੋਨਾ ਵਲੰਟੀਅਰਾਂ ਨੂੰ ਨੌਕਰੀ ਤੋਂ ਫਾਰਗ ਕਰ ਦਿੱਤਾ ਹੈ। ਇਕ ਪਾਸੇ ਸਰਕਾਰ ਘਰ ਘਰ ਨੌਕਰੀ ਦੀ ਗੱਲ ਕਰਦੀ ਹੈ ਦੂਜੇ ਪਾਸੇ ਰੋਜ਼ਗਾਰ ਖੋਹ ਰਹੀ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ।ਉਨ੍ਹਾਂ ਕਿਹਾ ਕਿ ਜਦੋਂ ਕਰੋਨਾ ਵਲੰਟੀਅਰ ਕਰੋਨਾ ਮਰੀਜ਼ਾਂ ਦੀ ਦੇਖਭਾਲ ਕਰ ਰਹੇ ਸਨ, ਉਸ ਸਮੇਂ ਪੰਜਾਬ ਸਰਕਾਰ ਵਲੋਂ ਸਿਹਤ ਵਿਭਾਗ ਵਿੱਚ ਪੋਸਟਾਂ ਕੱਢਣ ‘ਤੇ ਉਹ ਬਕਾਇਦਾ ਇੰਟਰਵਿਊ ਪਾਸ ਕਰਕੇ ਨਿਯੁੱਕਤ ਹੋਏ ਸਨ।ਇਨ੍ਹਾਂ ਵਲੰਟੀਅਰਾਂ ਨੇ ਅਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਸਰਕਾਰ ਦੁਆਰਾ ਚਲਾਏ ਫਤਿਹ ਮਿਸ਼ਨ ਨੂੰ ਕਾਮਯਾਬ ਕਰਨ ਵਿੱਚ ਬਹੁਤ ਵੱਡਾ ਸਹਿਯੋਗ ਦਿੱਤਾ।ਉਸ ਸਮੇਂ ਸਰਕਾਰ ਵਲੋਂ ਵਲੰਟੀਅਰਾਂ ਨੂੰ ਕਰੋਨਾ ਯੋਧੇ ਦਾ ਦਰਜ਼ਾ ਦੇਣ ਦੇ ਬਿਆਨ ਦਿੱਤੇ ਜਾ ਰਹੇ ਸਨ।ਹੁਣ ਉਹੀ ਕਰੋਨਾ ਯੋਧਿਆਂ ਨੂੰ ਸੜਕਾਂ ‘ਤੇ ਰੋਲਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ 9 ਨਵੰਬਰ ਨੂੰ ਹੋਈ ਪੈਨਲ ਮੀਟਿੰਗ ਵੀ ਬੇਸਿੱਟਾ ਰਹੀ।ਜੇਕਰ ਸਰਕਾਰ ਸੂਬੇ ਦੇ ਵਲੰਟੀਅਰਾਂ ਨੂੰ ਦੁਬਾਰਾ ਵਿਭਾਗ ਵਿੱਚ ਨੌਕਰੀ ਨਹੀਂ ਦੇਂਦੀ ਤਾਂ ਸੂਬੇ ਦੇ ਸਮੂਹ ਵਲੰਟੀਅਰਾਂ ਵਲੋਂ ਪਟਿਆਲਾ ਵਿਖੇ ਪੱਕਾ ਧਰਨਾ ਲਾਇਆ ਜਾਵੇਗਾ।
ਇਸ ਮੌਕੇ ਚੇਅਰਮੈਨ ਅਕਾਸ਼ਦੀਪ ਸਿੰਘ, ਗੁਰਮੀਤ ਕੌਰ, ਮਨਿੰਦਰ ਕੌਰ, ਰਕੇਸ਼ ਸਰਮਾ, ਮਨਪ੍ਰੀਤ ਸਿੰਘ , ਗੁਰਪ੍ਰੀਤ ਕੌਰ, ਗੁਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਗੁਰਜੀਤ ਕੌਰ, ਮਨਿੰਦਰ ਸਿੰਘ, ਹਰਵਿੰਦਰ ਕੌਰ, ਪ੍ਰਭਦੀਪ ਕੌਰ, ਮਨਿੰਦਰ ਕੌਰ, ਅਮਨਦੀਪ ਸਿੰਘ, ਅਮਨਿੰਦਰ ਸਿੰਘ, ਗੁਰਵਿੰਦਰ ਸਿੰਘ, ਬੇਅੰਤ ਕੌਰ, ਹਰਪ੍ਰੀਤ ਕੌਰ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਮਨਜੀਤ ਕੌਰ, ਸੰਦੀਪ ਸਿੰਘ, ਚਮਕੌਰ ਸਿੰਘ, ਮਨਪ੍ਰੀਤ ਕੌਰ, ਮਨਪ੍ਰੀਤ ਸਿੰਘ, ਲਖਵਿੰਦਰ ਕੌਰ, ਰਾਕੇਸ ਸਰਮਾ, ਅਕਾਸ਼ਦੀਪ ਸਿੰਘ ਆਦਿ ਮੌਜੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …