
ਫਾਜਿਲਕਾ, 24 ਅਕਤੂਬਰ (ਵਿਨੀਤ ਅਰੋੜਾ) – ਮੰਡੀ ਲਾਧੂਕਾ ਵਿਖੇ ਵਿਸ਼ਕਰਮਾਂ ਮਾਰਕੀਟ ਦੇ ਦੁਕਾਨਦਾਰਾ ਅਤੇ ਮੰਡੀ ਵਾਸੀਆਂ ਦੇ ਸਹਿਯੋਗ ਨਾਲ ਬਾਬਾ ਵਿਸ਼ਕਰਮਾਂ ਜੀ ਦਾ ਸ਼ੁਭ ਦਿਹਾੜਾ ਵਿਸ਼ਕਰਮਾਂ ਮੰਦਰ ਵਿੱਚ ਮਨਾਇਆ ਗਿਆ। ਇਸ ਮੌਕੇ ਤੇ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾ ਵਲੋਂ ਕੀਰਤਨ ਅਤੇ ਕਥਾ ਕੀਤੀ ਗਈ। ਇਸ ਮੌਕੇ ਤੇ ਗੁਰੂ ਜੀ ਦਾ ਅਤੰਟ ਲੰਗਰ ਸੰਗਤਾਂ ਨੂੰ ਛਕਾਇਆ ਗਿਆ।ਇਸ ਤਰ੍ਹਾਂ ਹੀ ਪਿੰਡ ਹੌਜ ਗੰਧੜ ਵਿਖੇ ਵੀ ਬਾਬਾ ਵਿਸ਼ਕਰਮਾ ਜੀ ਦਾ ਸੁਭ ਦਿਹਾੜਾ ਪਿੰਡ ਵਾਸੀਆ ਦੇ ਸਹਿਯੋਗ ਨਾਲ ਮਨਾਇਆ ਗਿਆ ਅਤੇ ਗੁਰੂ ਕਾ ਅਤੁੰਟ ਲੰਗਰ ਸੰਗਤਾਂ ਨੂੰ ਛਕਾਇਆ ਗਿਆ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media