Thursday, October 1, 2026

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਿਹੰਗ ਸਿੰਘ ਜਥੇਬੰਦੀਆਂ ਦਾ ਸਨਮਾਨ

ਅੰਮ੍ਰਿਤਸਰ, 15 ਨਵੰਬਰ (ਗੁਰਪ੍ਰੀਤ ਸਿੰਘ) – ਬੰਦੀ ਛੋੜ ਦਿਵਸ ਮੌਕੇ ਚਲਦੀ ਆ ਰਹੀ ਪ੍ਰੰਪਰਾ ਅਨੁਸਾਰ ਨਿਹੰਗ ਸਿੰਘ ਜਥੇਬੰਦੀਆਂ ਤੇ ਸੰਪਰਦਾਵਾਂ ਦੇ ਨੁਮਾਇੰਦਿਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕਨੀਨ ਨੇ ਦਿੱਤੇ।ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖ਼ਸੀਅਤਾਂ ਵਿਚ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਬਾਬਾ ਗੱਜਣ ਸਿੰਘ ਬਾਬਾ ਬਕਾਲਾ ਵਾਲੇ ਆਦਿ ਸ਼ਾਮਲ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …