Tuesday, September 29, 2026

ਬੰਦੀ ਛੋੜ ਦਿਵਸ ਨੂੰ ਸਮਰਪਿਤ ਕਵੀ ਦਰਬਾਰ

ਜੰਡਿਆਲਾ ਗੁਰੂ, 16 ਨਵੰਬਰ (ਹਰਿੰਦਰਪਾਲ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਸ਼੍ਰੀ ਹਰਮਿੰਦਰ ਸਾਹਿਬ ਵਿਖੇ ਕਰਵਾਇਆ ਗਿਆ।ਇਸ ਕਵੀ ਦਰਬਾਰ ਵਿੱਚ ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਦੇ ਪ੍ਰਧਾਨ ਸ਼ੁਕਰਗੁਜ਼ਾਰ ਸਿੰਘ, ਪੰਥਕ ਕਵੀ ਅਵਤਾਰ ਸਿੰਘ ਤਾਰੀ, ਪੰਥਕ ਕਵੀ ਅਜੀਤ ਸਿੰਘ ਰਤਨ, ਡਾ. ਸਤਬੀਰ ਸਿੰਘ ਸ਼ਾਨ, ਕੁਲਦੀਪ ਸਿੰਗ ਦਰਾਜ਼ਕੇ, ਕੁਲਵੰਤ ਸਿੰਘ ਪੱਟੀ, ਬਲਬੀਰ ਸਿੰਘ ਬੱਲ, ਕਵਿੱਤਰੀ ਮਨਜੀਤ ਕੌਰ ਪਹੁਵਿੰਡ, ਪੰਥਕ ਕਵੀ ਰਣਜੀਤ ਸਿੰਘ ਰਾਣਾ, ਹਰੀ ਸਿੰਘ ਗਰੀਬ, ਪਿਆਰਾ ਸਿੰਘ ਜਾਚਕ ਆਦਿ ਨੇ ਸ਼ਿਰਕਤ ਕੀਤੀ।ਮੰਚ ਸੰਚਾਲਕ ਪੰਥਕ ਕਵੀ ਗੁਰਬਚਨ ਸਿੰਘ ਮਾਹੀਆ ਨੇ ਕੀਤਾ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …