ਜੰਡਿਆਲਾ ਗੁਰੂ, 16 ਨਵੰਬਰ (ਹਰਿੰਦਰਪਾਲ ਸਿੰਘ) – ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਕਿਸਾਨਾਂ ਵੱਲੋਂ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਵੱਲੋਂ
ਲਿਆਂਦੇ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ ਟੋਲ ਪਲਾਜ਼ਾ ਨਿੱਜਰਪੁਰਾ ਅੰਮ੍ਰਿਤਸਰ ‘ਤੇ ਲਗਾਏ ਮੋਰਚੇ ਵਿੱਚ ਸੋਹਣ ਸਿੰਘ ਰਾਮਪੁਰਾ, ਬਚਿੱਤਰ ਸਿੰਘ ਚਾਟੀਵਿੰਡ ਅਤੇ ਸੋਨੂੰ ਮਾਹਲ ਸੁਲਤਾਨਵਿੰਡ ਦੀ ਅਗਵਾਈ ਹੇਠ ਕਿਸਾਨਾਂ ਦਾ ਇਕੱਠ ਹੋਇਆ।
ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜਿਲਾ ਪ੍ਰਧਾਨ ਦਵਿੰਦਰ ਸਿੰਘ ਚਾਟਵਿੰਡ, ਸੁਬਾਈ ਆਗੂ ਪਰਮਜੀਤ ਸਿੰਘ ਅਤੇ ਸੂਬਾਈ ਪ੍ਰੈਸ ਸਕੱਤਰ ਹਰਜੀਤ ਸਿੰਘ ਰਵੀ ਨੇ ਕਿਹਾ ਕਿ ਕਿਸਾਨ ਆਪਣੇ ਖੇਤੀ ਕਿੱਤੇ ਨੂੰ ਲਾਹੇਵੰਦ ਬਣਾਉਣ ਲਈ ਸਮੇਂ ਦੀਆਂ ਸਰਕਾਰਾਂ ਖਿਲਾਫ ਲੜਾਈ ਲੜਦੇ ਆ ਰਹੇ ਹਨ।ਇਸ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਭਾਰਤ ਦੇ ਕਿਸਾਨ 26, 27 ਨਵੰਬਰ ਨੂੰ ਦਿੱਲੀ ਵੱਲ ਵਹੀਰਾਂ ਘੱਤ ਕੇ ਪਹੁੰਚ ਰਹੇ ਹਨ।ਕਿਸਾਨ ਆਗੁਆਂ ਨੇ ਕਿਹਾ ਕਿ ਦੇਸ਼ ਦੇ ਲੋਕਾਂ ਵਾਸਤੇ ਅੰਨ-ਭੰਡਾਰ ਪੈਦਾ ਕਰਨ ਵਾਲੇ ਕਿਸਾਨ ਲੋਕ ਹਿੱਤਾਂ ਲਈ ਸੰਘਰਸ਼ ਕਰਕੇ ਜ਼ਾਲਮ ਹਕੂਮਤ ਨੂੰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਮਜਬੂਰ ਕਰ ਦੇਣਗੇ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਦੀਆ ਜ਼ਮੀਨਾਂ ‘ਤੇ ਕਾਰਪੋਰੇਟ ਘਰਾਣਿਆਂ ਨੂੰ ਪੈਰ ਨਹੀ ਧਰਨ ਦੇਣਗੇ।
ਇਸ ਸਮੇਂ ਗੁਰਸਾਹਿਬ ਸਿੰਘ, ਸਰਪੰਚ ਗੱਜਣ ਸਿੰਘ, ਅੰਗਰੇਜ ਸਿੰਘ, ਪ੍ਰਗਟ ਸਿੰਘ, ਮੰਗਲ ਸਿੰਘ ਰਾਮਪੁਰਾ, ਜਰਨੈਲ ਸਿੰਘ ਫੌਜੀ ਸੁਲਤਾਨਵਿੰਡ ਆਦਿ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media