Tuesday, September 29, 2026

11 ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਕੀਤੀ ਵਾਪਸੀ -ਡਿਪਟੀ ਕਮਿਸ਼ਨਰ

ਸੰਗਰੂਰ, 16 ਨਵੰਬਰ (ਜਗਸੀਰ ਲੌਂਗੋਵਾਲ ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲਾ ਸੰਗਰੂਰ ਤੋਂ ਮਿਸ਼ਨ ਫਤਿਹ ਤਹਿਤ 11 ਜਣੇ ਅੱਜ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਹੋਮਆਈਸੋਲੇਸ਼ਨ ਸਮੇਤ ਕੋਵਿਡ ਕੇਅਰ ਸੈਂਟਰ ਤੋਂ ਆਪੋ-ਆਪਣੇ ਘਰਾਂ ਨੂੰ ਪਰਤੇ।
                   ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ‘ਚੋਂ 8 ਮਰੀਜ਼ ਹੋਮਆਈਸੋਲੇਸ਼ਨ, 1 ਪੀ.ਜੀ.ਆਈ ਚੰਡੀਗੜ, 1 ਜਲੰਧਰ ਤੋਂ ਅਤੇ 1 ਸਿਵਲ ਹਸਪਤਾਲ ਸੰਗਰੂਰ ਤੋਂ ਠੀਕ ਹੋਏ ਹਨ।ਉਨਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਉਣ।ਉਨਾਂ ਕਿਹਾ ਕਿ ਇਸ ਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …