Wednesday, June 24, 2026

ਸਿੰਥੈਟਿਕ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ’ਤੇ ਸਖਤ ਪਾਬੰਦੀ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿੱਚ ਪੈਂਦੇ ਥਾਣਿਆਂ ਦੇ ਇਲਾਕਿਆਂ ‘ਚ ਪਤੰਗ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
             ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਪਤੰਗ ਉਡਾਉਣ ਲਈ ਸਿੰਥੈਟਿਕ/ ਪਲਾਸਟਿਕ ਦੀ ਬਣੀ ਡੋਰ ਦੀ ਵਰਤੋਂ ਹੋ ਰਹੀ ਹੈ, ਜਿਹੜੀ ਕਿ ਬਹੁਤ ਮਜ਼ਬੂਤ, ਨਾ ਗਲਣਯੋਗ ਅਤੇ ਨਾ-ਟੁੱਟਣਯੋਗ ਹੈ।ਉਨ੍ਹਾਂ ਕਿਹਾ ਕਿ ਇਹ ਸਿੰਥੈਟਿਕ ਡੋਰ ਪਤੰਗਬਾਜ਼ੀ ਸਮੇਂ ਪਤੰਗ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਤੱਕ ਕੱਟ ਦਿੰਦੀ ਹੈ।ਇਥੋਂ ਤੱਕ ਕਿ ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗਲ਼ ਅਤੇ ਕੰਨ ਕੱਟੇ ਜਾਣ, ਉਡਦੇ ਪੰਛੀਆਂ ਦੇ ਫਸ ਜਾਣ ਤੇ ਉਨ੍ਹਾਂ ਦੇ ਮਰਨ ਬਾਰੇ ਕਾਫੀ ਘਟਨਾਵਾਂ ਵਾਪਰੀਆਂ ਹਨ।ਇਸ ਤੋਂ ਇਲਾਵਾ ਇਸ ਡੋਰ ਵਿਚ ਫਸੇ ਪੰਛੀਆਂ ਦੀ ਮੌਤ ਹੋਣ ’ਤੇ ਉਨ੍ਹਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ।ਇਸ ਤਰ੍ਹਾਂ ਸਿੰਥੈਟਿਕ/ਪਲਾਸਟਿਕ ਦੀ ਬਣੀ ਇਹ ਡੋਰ ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ।ਇਸ ਡੋਰ ਦੀ ਵਰਤੋਂ ਰੋਕਣ ਲਈ ਪੂਰੀ ਸਖ਼ਤੀ ਵਰਤਣ ਨਾਲ ਇਸ ਤੋਂ ਵਾਪਰਨ ਵਾਲੇ ਹਾਦਸਿਆਂ ਤੋਂ ਬਚਾਅ ਹੋ ਸਕੇ।ਇਸ ਲਈ ਇਹ ਪਾਬੰਦੀ ਲਗਾਉਣੀ ਜ਼ਰੂਰੀ ਹੈ।
                  ਇਹ ਹੁਕਮ ਸਖਤੀ ਨਾਲ 2 ਜਨਵਰੀ 2021 ਤੱਕ ਲਾਗੂ ਰਹੇਗਾ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …