Saturday, September 26, 2026

ਜਿਲੇ ‘ਚ ਹੁਣ ਤੱਕ 21 ਲੱਖ 18 ਹਜ਼ਾਰ 366 ਮੀਟਰਕ ਟਨ ਝੋਨੇ ਦੀ ਖਰੀਦ ਹੋਈ – ਡਿਪਟੀ ਕਮਿਸ਼ਨਰ

ਖਰੀਦ ਕੀਤੇ ਝੋਨੇ ਦੀ 3661 ਕਰੋੜ 40 ਲੱਖ ਦੀ ਹੋਈ ਅਦਾਇਗੀ

ਸੰਗਰੂਰ, 18 ਨਵੰਬਰ (ਜਗਸੀਰ ਲੌਂਗੋਵਾਲ) – ਜ਼ਿਲੇ ਦੀਆਂ 210 ਮੰਡੀਆਂ ਵਿੱਚ ਝੋੋਨੇ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 15 ਨਵੰਬਰ ਤੱਕ ਵੱਖ-ਵੱਖ ਮੰਡੀਆਂ ਵਿੱਚ 21 ਲੱਖ 24 ਹਜ਼ਾਰ 449 ਮੀਟਰਕ ਟਨ ਝੋਨਾ ਆਇਆ ਹੈ। ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 21 ਲੱਖ 18 ਹਜ਼ਾਰ 366 ਮੀਟਰਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ।
               ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਰਾਮਵੀਰ ਨੇ ਦਿੰਦੇ ਹੋਏ ਦੱਸਿਆ ਕਿ ਪਨਗਰੇਨ ਵਲੋਂ 9 ਲੱਖ 38 ਹਜਾਰ 936 ਮੀਟਰਕ ਟਨ, ਮਾਰਕਫੈਡ ਵਲੋਂ 5 ਲੱਖ 81 ਹਜ਼ਾਰ 224 ਮੀਟਰਕ ਟਨ, ਪਨਸਪ ਵਲੋਂ 4 ਲੱਖ 51 ਹਜ਼ਾਰ 798 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 1 ਲੱਖ 44 ਹਜਾਰ 542 ਮੀਟਰਕ ਟਨ ਅਤੇ ਐਫ.ਸੀ.ਆਈ ਵਲੋਂ 1866 ਐਮ.ਟੀ ਝੋਨੇ ਦੀ ਖਰੀਦ ਕਰ ਲਈ ਗਈ ਹੈ ਅਤੇ ਕੁੱਲ ਖਰੀਦ ਵਿੱਚੋਂ 20 ਲੱਖ 32 ਹਜਾਰ 344 ਐਮ.ਟੀ ਦੀ ਲਿਫਟਿੰਗ ਹੋ ਚੁੱਕੀ ਹੈ।ਉਹਨਾਂ ਦੱਸਿਆ ਕਿ ਕਿਸ਼ਾਨਾਂ ਨੂੰ ਖਰੀਦ ਕੀਤੇ ਝੋਨੇ ਦੀ 3661 ਕਰੋੜ 40 ਲੱਖ ਦੀ ਅਦਾਇਗੀ ਹੋਈ ਹੈ।
                 ਰਾਮਵੀਰ ਨੇ ਦੱਸਿਆ ਕਿ ਜ਼ਿਲੇ ਦੀਆਂ ਸਮੁੱਚੀਆਂ ਮੰਡੀਆਂ ‘ਚ 95 ਫੀਸਦੀ ਤੋਂ ਵਧੇਰੇ ਖਰੀਦ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਅਤੇ ਬਾਕੀ ਰਹਿੰਦੀ ਖਰੀਦ ਪ੍ਰਕਿਰਿਆ ਦੇ ਕੰਮ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰ ਲਿਆ ਜਾਵੇਗਾ।ਉਨਾਂ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਹੁਣ ਤੱਕ 3 ਲੱਖ ਮੀਟਰਕ ਟਨ ਜ਼ਿਆਦਾ ਖਰੀਦ ਹੋਈ ਹੈ।

Check Also

2109 ਪੈਨਸ਼ਨਰਾਂ ਦੀ ਮੌਤ ਅਤੇ 876 ਫੈਮਿਲੀ ਪੈਨਸ਼ਨਰਾਂ ਦੀ ਜਨਮ ਮਿਤੀ ਦਾ ਰਿਕਾਰਡ ਕੀਤਾ ਜਾਵੇਗਾ ਅਪਡੇਟ

ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ) – ਇੰਜ: ਸੁਰਿੰਦਰ ਕੁਮਾਰ ਬੈਂਸ ਵੰਡ ਬਾਰਡਰ ਜੋਨ ਅੰਮ੍ਰਿਤਸਰ ਵਲੋਂ …