Saturday, August 1, 2026

ਬੁੱਢਾ ਦਲ ਮਨਾਏਗਾ ਨਿਹੰਗ ਬਾਬਾ ਫੂਲਾ ਸਿੰਘ ਸ਼ਹੀਦ ਦੀ ਦੂਜੀ ਜਨਮ ਸ਼ਤਾਬਦੀ

ਅੰਮ੍ਰਿਤਸਰ, 18 ਨਵੰਬਰ (ਜਗਦੀਪ ਸਿੰਘ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ਼ਤਾਬਦੀ ਸਮਾਗਮਾਂ ਵਿਚ ਦਸਮ ਪਿਤਾ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਜਥੇਬੰਦੀਆਂ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਬਾਬਾ ਗੱਜਣ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਮੁਖੀ ਬਾਬਾ ਬਿਧੀ ਚੰਦ ਸੁਰਸਿੰਘ, ਬਾਬਾ ਨਿਹਾਲ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਤੋਂ ਇਲਾਵਾ ਬੇਅੰਤ ਨਿਹੰਗ ਸਿੰਘ ਫੌਜਾਂ ਸ਼ਾਮਲ ਹੋਈਆਂ।
                   ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ 100 ਸਾਲਾ ਸੰਪੂਰਨ ਹੋਣ ‘ਤੇ ਸ਼ਤਾਬਦੀ ਮਨਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਦਿਹਾੜੇ ਦੀ ਚੌਥੀ ਸਤਾਬਦੀ ਅਤੇ 2023 ਵਿਚ ਸਿੱਖ ਕੌਮ ਦੇ ਮਹਾਨ ਜਰਨੈਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਬੁੱਢਾ ਦਲ ਦੇ ਛੇਵੇਂ ਮੁਖੀ ਸਿੰਘ ਸਾਹਿਬ ਬਾਬਾ ਫੂਲਾ ਸਿੰਘ ਜੀ ਅਕਾਲੀ ਅਮਰ ਸ਼ਹੀਦ ਦੀ ਦੂਸਰੀ ਜਨਮ ਸ਼ਤਾਬਦੀ ਆ ਰਹੀ ਹੈ।ਖਾਲਸਾ ਪੰਥ ਨੇ ਇਹ ਸ਼ਤਾਬਦੀਆਂ ਪੂਰੇ ਖਾਲਸਈ ਜਾਹੋ ਜਲਾਲ ਨਾਲ ਮਨਾਉਂਣੀਆਂ ਹਨ, ਜਿਨਾਂ ਦੀ ਤਿਆਰੀ ਹੁਣ ਤੋਂ ਅਰੰਭੀ ਜਾਵੇ।
                     ਇਸ ਮੌਕੇ ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਹਰਪ੍ਰੀਤ ਸਿੰਘ, ਭਾਈ ਸੁਖਜੀਤ ਸਿੰਘ ਕਨ੍ਹਇਆ, ਬਾਬਾ ਭਗਤ ਸਿੰਘ ਬਹਾਦਰਗੜ੍ਹ ਪਟਿਆਲਾ ਆਦਿ ਹਾਜ਼ਰ ਸਨ।

Check Also

ਸੱਕੀ ਨਾਲੇ ਦੀ ਸਫ਼ਾਈ ਲਈ ਭਾਰਤੀ ਫ਼ੌਜ ਤੋਂ ਮਿਲੀ ਪ੍ਰਵਾਨਗੀ – ਵਿਧਾਇਕ ਕੁਲਦੀਪ ਸਿੰਘ ਧਾਲੀਵਾਲ

ਅੰਮ੍ਰਿਤਸਰ, ੩੦ ਜੁਲਾਈ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ …