ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144
ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁੱਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤਕ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 19 ਜਨਵਰੀ 2021 ਤੱਕ ਲਾਗੂ ਰਹੇਗਾ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਆਉਂਦੀ ਭਾਰਤ-ਪਾਕਿ ਸੀਮਾ ’ਤੇ ਅਣਚਾਹੇ ਅਨਸਰਾਂ ਦੀ ਹਰਕਤ ਨਾਲ ਭਾਰਤ-ਪਾਕਿ ਬਾਰਡਰ ਦੀ ਸੁਰੱਖਿਆ, ਦੇਸ਼ ਦੇ ਅਮਨ-ਚੈਨ ਅਤੇ ਸ਼ਾਂਤੀ ਨੂੰ ਖ਼ਤਰੇ ਦੀ ਸੰਭਾਵਨਾ ਹੈੈ।ਇਸ ਲਈ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਅਤੇ ਰੋਕਥਾਮ ਲਈ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤਕ ਹਰ ਤਰ੍ਹਾਂ ਦੀ ਹਰਕਤ ਕਰਨ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਣੇ ਜ਼ਰੂਰੀ ਹਨ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 19 ਜਨਵਰੀ 2021 ਤੱਕ ਲਾਗੂ ਰਹੇਗਾ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media