ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144
ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ (ਦਿਹਾਤੀ) ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਕਾਫੀ ਗਿਣਤੀ ਵਿਚ ਮੈਰਿਜ ਪੈਲੇਸ ਚੱਲ ਰਹੇ ਹਨ ਅਤੇ ਇਨ੍ਹਾਂ ਪੈਲੇਸਾਂ ਵਿਚ ਹੁੰਦੇ ਸਮਾਰੋਹਾਂ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਨਾਲ ਲੈ ਕੇ ਜਾਣਾ ਅਤੇ ਹਵਾਈ ਫਾਇਰ ਕਰਨਾ ਇਕ ਜਸ਼ਨ ਜਿਹਾ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ।ਇਸ ਲਈ ਜ਼ਿਲ੍ਹਾ ਦਿਹਾਤੀ ਇਲਾਕੇ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ’ਤੇ ਰੋਕ ਲਗਾਈ ਜਾਣੀ ਅਤਿ ਜ਼ਰੂਰੀ ਹੈ। ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 14 ਜਨਵਰੀ 2021 ਤੱਕ ਲਾਗੂ ਰਹੇਗਾ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …
Punjab Post Daily Online Newspaper & Print Media