Saturday, August 1, 2026

ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਅਤੇ ਡਿਵਾਈਡਰ ਤੋੜਨ ’ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌਰ ’ਤੇ ਰਸਤਾ ਕੱਢਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
                      ਹੁਕਮਾਂ ਵਿਚ ਅੱਗੇ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਕਈ ਪੁਲੀਆਂ ਅਤੇ ਸੜਕਾਂ ਬਿਨਾਂ ਰੇਲਿੰਗ ਦੇ ਹਨ। ਇਸ ਤੋਂ ਇਲਾਵਾ ਕੁੱਝ ਲੋਕਾਂ/ਠੇਕੇਦਾਰਾਂ ਵੱਲੋਂ ਫ਼ਸਲ ਦੀ ਕਟਾਈ ਸਬੰਧੀ ਮਸ਼ੀਨਾਂ/ਡਿੱਚ ਮਸ਼ੀਨਾਂ ਅਤੇ ਟਰਾਲੀਆਂ ਆਦਿ ਨੂੰ ਲਿਜਾਣ ਲਈ ਤੰਗ ਪੁਲੀਆਂ ’ਤੇ ਬਣੇ ਡਿਵਾਈਡਰਾਂ ਨੂੰ ਤੋੜਨ, ਪੁਲੀਆਂ ਜਾਂ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਸੜਕਾਂ ’ਤੇ ਬਣੇ ਡਿਵਾਈਡਰਾਂ ਨੂੰ ਤੋੜਨ ਅਤੇ ਆਰਜ਼ੀ ਤੌਰ ’ਤੇ ਰਸਤਾ ਕੱਢਣ ਕਰਕੇ ਦੁਰਘਟਨਾਵਾਂ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ।ਇਸ ਲਈ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।ਇਹ ਪਾਬੰਦੀ ਦਾ ਹੁਕਮ 20 ਜਨਵਰੀ 2021 ਤੱਕ ਲਾਗੂ ਰਹੇਗਾ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …