ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144
ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁੱਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।
ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 13 ਜਨਵਰੀ 2021 ਤੱਕ ਲਾਗੂ ਰਹੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media