ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਜਿਲ੍ਹੇ ਵਿੱਚ ਦਿਵਿਆਂਗਜਨਾ ਨੂੰ ਯੂ.ਡੀ.ਆਈ.ਡੀ ਕਾਰਡ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ
ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਲੋਂ ਵਰਚੂਐਲ ਮੀਟਿੰਗ ਰਾਹੀਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਜਿਸ ਵਿੱਚ ਸਿਵਲ ਸਰਜਨ ਡਾ. ਨਵਦੀਪ ਸਿੰਘ, ਸਤਿੰਦਰਬੀਰ ਸਿੰਘ ਜਿਲ੍ਹਾ ਸਿੱਖਿਆ ਅਫਸਰ, (ਸੈ), ਸ਼ੇਰਜੰਗ ਸਿੰਘ ਹੁੰਦਲ ਜਿਲ੍ਹਾ ਲੋਕ ਸੰਪਰਕ ਅਫਸਰ, ਗੁਰਪ੍ਰੀਤ ਸਿੰਘ ਗਿੱਲ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਈ ਡਿਸਟਿਕ ਕੋਆਰਡੀਨੇਟਰ, ਸੀ.ਐਸ.ਸੀ, ਕੋਆਰਡੀਨੇਟਰ, ਜਿਲ੍ਹਾ ਪ੍ਰੋਗਰਾਮ ਅਫਸਰ (ਸਮੇਤ ਸਮੂਹ ਸੀ.ਡੀ.ਪੀ.ਓ), ਸੈਕਟਰੀ ਰੈਡ ਕਰਾਸ ਸੁਸਾਇਟੀ, ਕੋਆਰਡੀਨੇਟਰ ਨਹਿਰੂ ਯੂਵਾ ਕੇਦਰ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਖਹਿਰਾ ਨੇ ਕਿਹਾ ਕਿ ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ ਕਾਰਡ ਬਣਾਉਣ ਵਿੱਚ ਤਜ਼ੀ ਲਿਆਂਦੀ ਜਾਵੇ।ਉਨਾਂ ਦੱਸਿਆ ਕਿ ਦਿਵਿਆਂਗ ਵਿਅਕਤੀ ਨੇੜੇ ਦੇ ਸੇਵਾ ਕੇਂਦਰ ਜਾਂ ਸਾਈਬਰ ਕੈਫੇ ਰਾਹੀਂ ਵੈਬਸਾਈਟ www.swavlambancard.gov.in ‘ਤੇ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦਾ ਹੈ।ਉਨਾਂ ਦੱਸਿਆ ਕਿ ਸਰਕਾਰ ਵਲੋਂ ਦਿਵਿਆਂਗ ਵਿਅਕਤੀਆਂ ਨੂੰ ਕਈ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਅਤੇ ਹਰੇਕ ਦਿਵਿਆਂਗ ਵਿਅਕਤੀ ਨੂੰ ਚਾਹੀਦਾ ਹੈ ਕਿ ਉਹ ਆਪਣੇ ਆਪ ਨੂੰ ਰਜਿਸਟਰ ਜ਼ਰੂਰ ਕਰਵਾਵੇ।
ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੇ ਦੱਸਿਆ ਗਿਆ ਕਿ ਯੂ.ਡੀ.ਆਈ ਕਾਰਡ ਬਣਾਉਣ ਦਾ ਮਕਸਦ ਦਿਵਿਆਗਜਨਾਂ ਨੂੰ ਅਨੇਕਾਂ ਲਾਭ ਲੈਣ ਲਈ ਇਕ ਹੀ ਕਾਰਡ ਬਣਾਉਣਾ ਅਤੇ ਦਿਵਿਆਗਜਨ ਦਾ ਰਾਸ਼ਟਰੀ ਪਛਾਣ ਦਸਤਾਵੇਜ਼ ਹੈ।ਉਨਾਂ ਕਿਹਾ ਕਿ ਵਿਅਕਤੀ ਨੂੰ ਇੱਕ ਹੀ ਕਾਰਡ ਰਾਹੀ ਹਰ ਤਰਾਂ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ।ਉਨਾਂ ਦੱਸਿਆ ਕਿ ਜਿਲ੍ਹੇ ਵਿੱਚ ਲਗਭਗ 54800 ਦਿਵਿਆਂਗ ਵਿਅਕਤੀ ਹਨ ਅਤੇ ਜਿਲੇ੍ਹ ਵਿੱਚ ਹੁਣ ਤੱਕ 8100 ਦਿਵਿਆਗਜਨ ਵਿਅਕਤੀਆਂ ਨੂੰ ਯੂ.ਡੀ.ਆਈ.ਡੀ ਕਾਰਡ ਜਾਰੀ ਕੀਤੇ ਗਏ ਹਨ।
ਇਸ ਸਬੰਧੀ ਡਿਪਟੀ ਕਮਿਸ਼ਨਰ ਨੇਂ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਆਪਣੇ ਆਪਣੇ ਪੱਧਰ ‘ਤੇ ਵੱਧ ਤੋਂ ਵੱਧ ਯਤਨ ਕਰਕੇ ਜਿਆਦਾ ਤੋ ਜਿਆਦਾ ਦਿਵਿਆਂਗਨ ਵਿਅਕਤੀਆਂ ਦੇ ਯੂ.ਡੀ.ਆਈ.ਡੀ ਕਾਰਡ ਜਾਰੀ ਕਰਵਾਉਣਾ ਯਕੀਨੀ ਬਣਾਉਣ।
Check Also
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …
Punjab Post Daily Online Newspaper & Print Media