Friday, July 31, 2026

ਡਿਪਟੀ ਕਮਿਸ਼ਨਰ ਵਲੋਂ ਮਾਲ ਅਧਿਕਾਰੀਆਂ ਨੂੰ ਰਿਕਵਰੀ ਪ੍ਰਕਿਰਿਆ `ਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ

ਮਾਲ ਅਦਾਲਤਾਂ ਵਿੱਚ ਬਕਾਇਆ ਕੇਸਾਂ ਦੇ ਨਿਪਟਾਰੇ ਦੇ ਵੀ ਆਦੇਸ਼ ਜਾਰੀ

ਕਪੂਰਥਲਾ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਨੇ ਮਾਲ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਵਿੱਚ ਕਿਸੇ ਵੀ ਪ੍ਰਕਾਰ ਦੇ ਵਿੱਤੀ ਨੁਕਸਾਨ ਹੋਣ ਨੂੰ ਰੋਕਣ ਲਈ ਵਸੂਲੀ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇ।ਮਾਲ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮਾਲ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਿਕਵਰੀ ਦੇ ਹਰ ਤਰ੍ਹਾਂ ਦੇ ਕੇਸਾਂ ਦਾ ਅਗਲੇ ਇਕ ਮਹੀਨੇ ਦੌਰਾਨ ਨਿਪਟਾਰਾ ਹੋ ਜਾਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਜਾਣ-ਬੁੱਝ ਕੇ ਅਦਾਇਗੀ ਨਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ ਅਤੇ ਰਿਕਵਰੀ ਕੇਸਾਂ ਵਿੱਚ ਜੀਰੋ ਬਕਾਇਆ ਕੇਸਾਂ ਨੂੰ ਯਕੀਨੀ ਬਣਾਇਆ ਜਾਵੇ।
                    ਆਰ.ਸੀ.ਐਮ.ਐਸ ਬਾਰੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਪਹਿਲਾਂ ਹੀ ਰਾਜ ਭਰ ਵਿੱਚ ਮਾਲ ਅਦਾਲਤਾਂ ਨੂੰ ਪੂਰੀ ਤਰ੍ਹਾਂ ਚਲਾਉਣ ਦੀ ਆਗਿਆ ਦਿੱਤੀ ਜਾ ਚੁੱਕੀ ਹੈ।ਇਸ ਲਈ ਮਾਲ ਅਧਿਕਾਰੀਆਂ ਨੂੰ ਕੇਸਾਂ ਦੀ ਸੁਣਵਾਈ ਨੂੰ ਤੇਜ਼ ਕਰਨਾ ਚਾਹੀਦਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਅਧਿਕਾਰੀਆਂ ਨੂੰ ਵਕੀਲਾਂ ਨਾਲ ਮੀਟਿੰਗਾਂ ਕਰਕੇ ਬਕਾਇਆ ਕੇਸਾਂ ਦੇ ਨਿਪਟਾਰੇ ਲਈ ਸੁਣਵਾਈ ਵਿੱਚ ਸ਼ਾਮਿਲ ਹੋਣ ਲਈ ਕਹਿਣਾ ਚਾਹੀਦਾ ਹੈ। ਇਥੇ ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੀਆਂ ਮਾਲ ਅਦਾਲਤਾਂ ਵਿੱਚ 333 ਕੇਸ ਬਕਾਇਆ ਹਨ।ਸਾਲ 2018 ਤੋਂ ਨਿਸ਼ਾਨਦੇਹੀ ਦੇ ਬਕਾਇਆ ਕੇਸਾਂ `ਤੇ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ 20 ਦਿਨਾਂ ਦੇ ਵਿੱਚ-ਵਿੱਚ ਅਜਿਹੇ ਹਰ ਤਰ੍ਹਾਂ ਦੇ ਕੇਸਾਂ ਦਾ ਨਿਪਟਾਰਾ ਹੋ ਜਾਣਾ ਚਾਹੀਦਾ ਹੈ
                       ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ, ਉਪ ਮੰਡਲ ਮੈਜਿਸਟਰੇਟ ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ, ਉਪ ਮੰਡਲ ਮੈਜਿਸਟਰੇਟ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਉਪ ਮੰਡਲ ਮੈਜਿਸਟਰੇਟ ਭੁਲੱਥ ਟੀ. ਬੇਨਿਥ, ਉਪ ਮੰਡਲ ਮੈਜਿਸਟਰੇਟ ਫਗਵਾੜਾ ਪਵਿੱਤਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਪਰਮਜੀਤ ਸਿੰਘ ਸਹੋਤਾ ਅਤੇ ਜ਼ਿਲ੍ਹੇ ਦੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਹਾਜ਼ਰ ਸਨ।

Check Also

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ

1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …