ਬਾਬਾ ਪ੍ਰਦੀਪ ਸਿੰਘ ਨੇ ਕਰਵਾਈ ਸੇਵਾ
ਅੰਮ੍ਰਿਤਸਰ, 19 ਨਵੰਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਲੱਗੇ ਲੋਹੇ ਦੇ ਜੰਗਲਿਆਂ ਦੀ ਥਾਂ ਨਵੇਂ ਸਟੀਲੀ ਜੰਗਲੇ ਲਗਾਏ ਜਾ
ਰਹੇ ਹਨ।ਇਸ ਦੇ ਨਾਲ ਹੀ ਪਰਿਕਰਮਾਂ ਵਿਚ ਪਾਣੀ ਦੇ ਨਿਕਾਸ ਲਈ ਲਗਾਈ ਜਾਲੀ ਵੀ ਬਦਲ ਕੇ ਨਵੀਂ ਲਗਾਈ ਗਈ ਹੈ।ਇਹ ਸੇਵਾ ਬਾਬਾ ਪਦੀਪ ਸਿੰਘ ਬੱਧਨੀ ਵਾਲਿਆਂ ਨੇ ਕਰਵਾਈ ਹੈ।
ਬੀਤੇ ਕੱਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਅਰਦਾਸ ਕਰਕੇ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ।ਜਿਸ ਮਗਰੋਂ ਜੰਗਲੇ ਤੇ ਜਾਲੀ ਬਦਲਣ ਦੀ ਸੇਵਾ ਆਰੰਭ ਹੋਈ।ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬਾਬਾ ਪ੍ਰਦੀਪ ਸਿੰਘ ਬਧਨੀ ਵਾਲਿਆਂ ਦਾ ਧੰਨਵਾਦ ਕੀਤਾ।ਉਨ੍ਹਾਂ ਦੱਸਿਆ ਕਿ ਬਾਬਾ ਪ੍ਰਦੀਪ ਸਿੰਘ ਵੱਲੋਂ ਤਿਆਰ ਕਰਵਾਏ ਗਏ ਜੰਗਲਿਆਂ ਤੇ ਜਾਲੀ ਲਈ ਕਰੀਬ 15 ਟਨ ਸਟੀਲ ਲੱਗੀ ਹੈ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਗਿਆਨੀ ਅਮਰਜੀਤ ਸਿੰਘ, ਬਾਬਾ ਹਰਨਾਮ ਸਿੰਘ ਮੁਖੀ ਦਮਦਮੀ ਟਕਸਾਲ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਬਖ਼ਸ਼ ਸਿੰਘ ਖਾਲਸਾ, ਹਰਜਿੰਦਰ ਸਿੰਘ ਧਾਮੀ, ਜਗਸੀਰ ਸਿੰਘ ਮਾਂਗੇਆਣਾ, ਸਰਵਣ ਸਿੰਘ ਕੁਲਾਰ, ਭਾਈ ਅਜਾਇਬ ਸਿੰਘ ਅਭਿਆਸੀ, ਬਲਬੀਰ ਸਿੰਘ ਘੁੰਨਸ, ਬਲਦੇਵ ਸਿੰਘ ਚੂੰਘਾਂ, ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵਡ, ਗੁਰਮੀਤ ਸਿੰਘ ਬੂਹ, ਗੁਰਲਾਲ ਸਿੰਘ, ਗਗਨਜੀਤ ਸਿੰਘ ਬਰਨਾਲਾ, ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਮੁਖਤਾਰ ਸਿੰਘ, ਰਾਜਿੰਦਰ ਸਿੰਘ ਰੂਬੀ, ਜਸਪਲ ਸਿੰਘ ਢੱਡੇ, ਦਰਸ਼ਨ ਸਿੰਘ ਪੀ.ਏ ਆਦਿ ਮੌਜੂਦ ਸਨ।
Punjab Post Daily Online Newspaper & Print Media