ਜਥੇਦਾਰ ਅਵਤਾਰ ਸਿੰਘ ਨੇ ਮ੍ਰਿਤਕ ਸਰੀਰ ਤੇ ਦੁਸ਼ਾਲਾ ਪਾਇਆ
ਅੰਮ੍ਰਿਤਸਰ 24 ਅਕਤੂਬਰ (ਗੁਰਪ੍ਰੀਤ ਸਿੰਘ) -ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਡਰਾਈਵਰ ਸ. ਨਿਰਮਲਜੀਤ ਸਿੰਘ ਦਾ ਬੀਤੇ ਦਿਨ ਆਪਣੇ ਗ੍ਰਹਿ ਪਿੰਡ ਝਾਮਕਾ ਵਿਖੇ ਅਚਾਨਕ ਦੇਹਾਂਤ ਹੋ ਗਿਆ। ਉਹ ਤਕਰੀਬਨ 36 ਵਰਿਆ ਦੇ ਸਨ। ਸ. ਨਿਰਮਲਜੀਤ ਸਿੰਘ ਦਾ ਅੰਤਿਮ ਸੰਸਕਾਰ ਪਿੰਡ ਝਾਮਕਾ ਦੀ ਸ਼ਮਸ਼ਾਨ ਘਾਟ ਵਿਖੇ ਧਾਰਮਿਕ ਰਸਮਾ ਅਨੁਸਾਰ ਕੀਤਾ ਗਿਆ ਜਿਥੇ ਉਨ੍ਹਾਂ ਨੂੰ ਹਜ਼ਾਰਾਂ ਨਮ ਅੱਖਾਂ ਨੇ ਅੰਤਿਮ ਵਿਦਾਇਗੀ ਦਿੱਤੀ।
ਉਨ੍ਹਾਂ ਦੀ ਮ੍ਰਿਤਕ ਦੇਹ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੁਸ਼ਾਲਾ ਪਾਇਆ ਤੇ ਪ੍ਰੀਵਾਰ ਨਾਲ ਦੁੱਖ ਸਾਂਝਾ ਕੀਤਾ।ਇਸ ਸਮੇਂ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਧਾਂਤੀ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸ. ਭਗਵੰਤ ਸਿੰਘ ਸਿਆਲਕਾ, ਸ. ਗੁਰਿੰਦਰਪਾਲ ਸਿੰਘ ਗੋਰਾ ਕਾਦੀਆਂ ਤੇ ਸ. ਕਸ਼ਮੀਰ ਸਿੰਘ ਬਰਿਆਰ ਮੈਂਬਰ ਸ਼੍ਰੋਮਣੀ ਕਮੇਟੀ, ਸ. ਮਨਵਿੰਦਰਪਾਲ ਸਿੰਘ ਮੱਕੜ ਕੌਂਸਲਰ ਲੁਧਿਆਣਾ ਤੇ ਸ.ਇੰਦਰਜੀਤ ਸਿੰਘ ਮੱਕੜ ਸੀਨੀਅਰ ਅਕਾਲੀ ਆਗੂ ਵੀ ਮੌਜੂਦ ਸਨ।ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਸੱੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀ: ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਕੀਤੀ, ਸ. ਮਨਜੀਤ ਸਿੰਘ, ਸ. ਰੂਪ ਸਿੰਘ ਤੇ ਸ. ਸਤਬੀਰ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਸ. ਮਹਿੰਦਰ ਸਿੰਘ ਆਹਲੀ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਸ. ਸੁਲਖਣ ਸਿੰਘ, ਸ. ਗੁਜਿੰਦਰ ਸਿੰਘ ਤੇ ਸ. ਗੁਰਮੀਤ ਸਿੰਘ ਨੇ ਵੀ ਸ. ਨਿਰਮਲਜੀਤ ਸਿੰਘ ਦੇ ਮ੍ਰਿਤਕ ਸਰੀਰ ਤੇ ਦੁਸ਼ਾਲੇ ਪਾਏ।
ਸ. ਨਿਰਮਲਜੀਤ ਸਿੰਘ ਦੇ ਪਿਤਾ ਸ. ਗੁਰਾ ਸਿੰਘ ਨੇ ਜਾਣਕਾਰੀ ਦਿੱਤੀ ਕਿ ਨਿਰਮਲਜੀਤ ਸਿੰਘ ਦੇ ਨਮਿਤ ਰਖੇ ਜਾਣ ਵਾਲੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਝਾਮਕਾ ਵਿਖੇ 1 ਨਵੰਬਰ ਨੂੰ ਪਵੇਗਾ ਉਪਰੰਤ 12 ਤੋਂ 2 ਵਜੇ ਤੱਕ ਅੰਤਿਮ ਅਰਦਾਸ ਸਮਾਗਮ ਹੋਵੇਗਾ।
ਇਸ ਮੌਕੇ ਸ. ਬਿਕਰਮ ਸਿੰਘ ਮਜੀਠੀਆ ਕੈਬਨਟ ਮੰਤਰੀ ਪੰਜਾਬ ਵੱਲੋਂ ਉਨ੍ਹਾਂ ਦੇ ਸਲਾਹਕਾਰ ਸ. ਤਲਬੀਰ ਸਿੰਘ ਗਿੱਲ, ਸ. ਜੋਗਿੰਦਰ ਸਿੰਘ ਅਦਲੀਵਾਲ ਸਕੱਤਰ ਟਰੱਸਟ, ਡਾ: ਏ ਪੀ ਸਿੰਘ ਐਡੀ: ਸਕੱਤਰ ਟਰੱਸਟ ਸ. ਸਤਿੰਦਰ ਸਿੰਘ ਨਿਜੀ ਸਹਾਇਕ ਪ੍ਰਧਾਨ ਸਾਹਿਬ, ਸ. ਸਕੱਤਰ ਸਿੰਘ, ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਸ. ਬਿਜੈ ਸਿੰਘ ਮੀਤ ਸਕੱਤਰ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ,ਸ. ਹਰਮਿੰਦਰ ਸਿੰਘ ਮੂਧਲ ਸੁਪ੍ਰਿੰਟੈਂਡੈਂਟ ਤੇ ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪਿ੍ਰੰਟੈਂਡੈਂਟ ਸ. ਨਿਰਮਲ ਸਿੰਘ ਇੰਚਾਰਜ ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ‘ਚ ਸਨੇਹੀ ਮੌਜੂਦ ਸਨ।