Wednesday, April 22, 2026

ਸਿਵਲ ਸਰਜਨ ਵਲੋਂ ਗੈਰ ਸੰਚਾਰੀ ਰੋਗਾਂ ਬਾਰੇ ਜਾਗਰੂਕਤਾ ਵੈਨ ਰਵਾਨਾ

ਕਪੂਰਥਲਾ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਗੈਰ ਸੰਚਾਰੀ ਰੋਗਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਪੰਜਾਬ ਸਰਕਾਰ ਵਲੋਂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ।ਜਿਸ ਤਹਿਤ ਸਿਹਤ ਵਿਭਾਗ ਕਪੂਰਥਲਾ ਪੁੱਜੀ ਇੱਕ ਜਾਗਰੂਕਤਾ ਵੈਨ ਨੂੰ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
              ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਗਰੂਕਤਾ ਵੈਨ ਚਲਾਉਣ ਦਾ ਉਦੇਸ਼ ਲੋਕਾਂ ਨੂੰ ਗੈਰ ਸੰਚਾਰੀ ਰੋਗਾਂ ਜਿਵੇਂ ਕਿ ਸ਼ੂਗਰ, ਬਲੱਡ ਪ੍ਰੈਸ਼ਰ, ਸਟ੍ਰੋਕ, ਕੈਂਸਰ ਆਦਿ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨਾ ਹੈ ਤਾਂ ਜੋ ਲੋਕ ਲੱਛਣਾਂ ਨੂੰ ਪਛਾਣ ਕੇ ਸਮੇਂ ਸਿਰ ਇਨਾਂ ਬਿਮਾਰੀਆਂ ਦਾ ਇਲਾਜ ਕਰਵਾ ਸਕਣ।ਉਨਾਂ ਇਹ ਵੀ ਕਿਹਾ ਕਿ ਬਦਲਦੀ ਜੀਵਨ ਸ਼ੈਲੀ, ਗਲਤ ਖਾਣ ਪਾਣ ਨੇ ਇਨਾਂ ਬੀਮਾਰੀਆਂ ਨੂੰ ਵਧਾਇਆ ਹੈ ਤੇ ਜਾਗਰੂਕਤਾ ਦੀ ਕਮੀ ਦੇ ਚੱਲਦਿਆਂ ਲੋਕ ਸਹੀ ਸਮੇਂ ‘ਤੇ ਆਪਣਾ ਇਲਾਜ ਨਹੀਂ ਕਰਵਾ ਪਾਉਂਦੇ।
                 ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੰਤੁਲਤ ਖਾਣ ਪਾਣ ਲੈਣ, ਕਸਰਤ ਅਤੇ ਸੈਰ ਨੂੰ ਰੋਜ਼ਾਨਾ ਜਿੰਦਗੀ ਦਾ ਹਿੱਸਾ ਬਣਾਉਣ ਅਤੇ ਸਮੇਂ ਸਮੇਂ `ਤੇ ਡਾਕਟਰੀ ਚੈਕਅਪ  ਕਰਵਾਉਣ ਤਾਂ ਜੋ ਇਨਾਂ ਬੀਮਾਰੀਆਂ ਤੋਂ ਬਚਾਅ ਹੋ ਸਕੇ। ਜਿਲਾ ਪਰਿਵਾਰ ਭਲਾਈ ਅਫਸਰ ਕਮ ਨੋਡਲ ਅਫਸਰ ਐਨ.ਪੀ.ਸੀ.ਡੀ.ਸੀ.ਐਸ ਪ੍ਰੋਗਰਾਮ ਡਾ. ਰਾਜ ਕਰਨੀ ਨੇ ਦੱਸਿਆ ਕਿ ਉਕਤ ਵੈਨ ਦੋ ਦਿਨ ਜਿਲੇ ਦੇ ਲੋਕਾਂ ਨੂੰ ਜਾਗਰੂਕ ਕਰੇਗੀ। ਸੀਨੀਅਰ ਮੈਡੀਕਲ ਅਫਸਰ ਡਾ. ਤਾਰਾ ਸਿੰਘ ਨੇ ਲੋਕਾਂ ਨੂੰ ਸ਼ਰਾਬ ਅਤੇ ਤੰਬਾਕੂ ਦਾ ਸੇਵਨ ਨਾ ਕਰਨ, ਜੰਕ ਫੂਡ ਤੇ ਤਲੇ ਹੋਏ ਭੋਜਨ ਤੋਂ ਪਰਹੇਜ਼ ਕਰਨ, ਮੌਸਮੀ ਫਲ ਅਤੇ ਸਬਜ਼ੀਆਂ ਦੀ ਵਰਤੋਂ ਕਰਨ ਅਤੇ ਕਸਰਤ ਕਰਨ ਲਈ ਪ੍ਰੇਰਿਆ।
                ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ, ਜਿਲ੍ਹਾ ਸਿਹਤ ਅਫਸਰ ਡਾ. ਕੁਲਜੀਤ ਸਿੰਘ, ਡਾ. ਕਿੰਦਰਪਾਲ ਬੰਗੜ, ਡਾ. ਰਾਜੀਵ ਭਗਤ, ਡਾ. ਸੁਖਵਿੰਦਰ ਕੌਰ, ਸੁਪਰੀਟੈਂਡੈਂਟ ਰਾਮ ਅਵਤਾਰ, ਡਾ. ਨਵਪ੍ਰੀਤ ਕੌਰ, ਡਾ. ਸ਼ੁਭਰਾ ਸਿੰਘ, ਰਾਮ ਸਿੰਘ, ਜੋਤੀ ਆਨੰਦ, ਰਵਿੰਦਰ ਜੱਸਲ, ਸੰਤੋਸ਼, ਰਜਨੀ, ਪ੍ਰਿਯੰਕਾ ਆਦਿ ਹਾਜ਼ਰ ਸਨ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …