ਪਠਾਨਕੋਟ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗੀ ਡੋਰਕ ਮਲਟੀਮੀਡਿਆ ਪ੍ਰਾਈਵੇਟ ਲਿਮਟਿਡ ਵਲੋਂ ਦਯਾਨੰਦ
ਵੈਦਿਕ ਹਾਈ ਸਕੂਲ ਸਰਨਾ ਪਠਾਨਕੋਟ ਵਿੱਚ 18 ਤੋ 35 ਸਾਲ ਉਮਰ ਵਰਗ ਦੇ ਨੋਜਵਾਨਾਂ ਲਈ 4 ਮਹੀਨੇ ਦਾ ਮੁਫਤ ਕੋਰਸ ਕਰਵਾਇਆ ਜਾ ਰਿਹਾ ਹੈ।ਜਿਲਾ ਮੈਨੇਜ਼ਰ ਪੰਜਾਬ ਹੁਨਰ ਵਿਕਾਸ ਮਿਸ਼ਨ ਪਠਾਨਕੋਟ ਪ੍ਰਦੀਪ ਬੈਂਸ ਨੇ ਦੱਸਿਆ ਕਿ ਇਸ ਵਿੱਚ ਪਲੰਬਰ ਜਰਨਲ, ਅਤੇ ਪਲੰਬਰ ਆਫਟਰ ਸੇਲਸ ਸਰਵਿਸ ਕੋਰਸ ਸ਼ਾਮਲ ਹਨ।ਉਨਾਂ ਦੱਸਿਆ ਕਿ ਇਹ ਕੋਰਸ ਦਯਾਨੰਦ ਵੈਦਿਕ ਹਾਈ ਸਕੂਲ ਸਰਨਾ ਪਠਾਨਕੋਟ ਵਿਖੇ ਸਥਿਤ ਸਕਿਲ ਸੈਂਟਰ ਵਿੱਚ ਚੱੱਲ ਰਹੇ ਹਨ।ਇਨ੍ਹਾਂ ਮੁਫਤ ਕੋਰਸਾਂ ਲਈ ਰਜਿਸਟਰੇਸ਼ਨ ਅਰੰਭ ਕਰ ਦਿੱਤੀ ਗਈ ਹੈ।ਉਨਾਂ ਕਿਹਾ ਕਿ ਚਾਹਵਾਨ ਨੋਜਵਾਨ 10ਵੀਂ ਅਤੇ 12ਵੀਂ ਦੇ ਸਰਟੀਫਿਕੇਟਾਂ, ਬੈਂਕ ਖਾਤੇ ਦੀ ਕਾਪੀ, 4 ਫੋਟੋਆਂ ਤੇ ਅਧਾਰ ਕਾਰਡ ਲੈ ਕੇ 24 ਨਵੰਬਰ, 2020 ਤੱਕ ਰਜਿਸਟਰੇਸ਼ਨ ਕਰਵਾ ਸਕਦੇ ਹਨ।26 ਨਵੰਬਰ 2020 ਤੋਂ ਇਨਾਂ ਕੋਰਸਾਂ ਲਈ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ।ਇਸ ਸਬੰਧੀ ਕਿਸੇ ਵੀ ਤਰਾਂ ਦੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਦੇ ਕਾਰੋਬਾਰ ਬਿਊਰੋ ਪਠਾਨਕੋਟ ਦੇ ਦਫਤਰ ਨਾਲ ਅਤੇ ਹੈਲਪਲਾਈਨ ਨੰਬਰ 7657825214 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media