Sunday, September 13, 2026

ਰਾਮ ਲੁਭਾਇਆ ਨੇ ਜਿਲ੍ਹਾ ਲੋਕ ਸੰਪਰਕ ਅਫਸਰ ਵਜੋਂ ਚਾਰਜ਼ ਸੰਭਾਲਿਆ

ਪਠਾਨਕੋਟ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਰਾਮ ਲੁਭਾਇਆ ਵੱਲੋਂ ਜਿਲ੍ਹਾ ਲੋਕ ਸੰਪਰਕ ਅਫਸਰ ਵਜੋਂ ਜਿਲ੍ਹਾ ਪਠਾਨਕੋਟ ਵਿਖੇ ਚਾਰਜ਼ ਸੰਭਾਲ ਲਿਆ ਗਿਆ ਹੈ।ਇਸ ਤੋਂ ਪਹਿਲਾਂ ਉਹ ਜਿਲ੍ਹਾ ਪਠਾਨਕੋਟ ਵਿਖੇ ਹੀ ਸਹਾਇਕ ਲੋਕ ਸੰਪਰਕ ਅਫਸ਼ਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।
ਜਿਕਰਯੋਗ ਹੈ ਕਿ ਵਿਭਾਗ ਵਿੱਚ ਆਉਣ ਤੋਂ ਪਹਿਲਾਂ ਰਾਮ ਲੁਭਾਇਆ ਦੈਨਿਕ ਭਾਸਕਰ ਅਤੇ ਦੈਨਿਕ ਜਾਗਰਣ ਅਖਬਾਰਾਂ ਵਿੱਚ ਵੀ ਅਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।ਇਸ ਤੋਂ ਬਾਅਦ ਉਨ੍ਹਾਂ ਵੱਲੋਂ ਸਾਲ 2015 ਦੋਰਾਨ ਬਤੋਰ ਸੂਚਨਾ ਤੇ ਲੋਕ ਸੰਪਰਕ ਅਫਸ਼ਰ ਵੱਜੋਂ ਚੰਗੀਗੜ੍ਹ ਅਤੇ ਜਿਲ੍ਹਾ ਪਠਾਨਕੋਟ ਵਿਖੇ ਸਹਾਇਕ ਲੋਕ ਸੰੰਪਰਕ ਅਫਸ਼ਰ ਵਜੋਂ ਸੇਵਾਵਾਂ ਦਿੱਤੀਆਂ।
               ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਜਿੰਮੇਦਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ, ਉਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜਿੰਮੇਦਾਰੀ ਨਾਲ ਨਿਭਾਉਣਗੇ।

Check Also

ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …