Wednesday, August 26, 2026

ਕਰੋਨਾ ਦੀ ਦੂਜੀ ਲਹਿਰ ਤੋਂ ਬਚਣ ਲਈ ਮਾਸਕ ਹੀ ਇਕੋ ਇਕ ਵੈਕਸੀਨ – ਕੈਬਨਿਟ ਮੰਤਰੀ ਸੋਨੀ

ਡੀ.ਏ.ਵੀ ਕਾਲਜ ਨੂੰ ਵਿਕਾਸ ਕਾਰਜ਼ਾਂ ਲਈ ਦਿੱਤਾ 5 ਲੱਖ ਦਾ ਚੈਕ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਸਰਦੀ ਦੇ ਮੌਸਮ ਆਉਣ ਕਾਰਨ ਕਰੋਨਾ ਦੀ ਦੂਜੀ ਲਹਿਰ ਸ਼ੁਰੂ ਹੋ ਚੁੱਕੀ ਹੈ ਅਤੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਇਸ ਮਹਾਂਮਾਰੀ ਤੋਂ ਬਚਣ ਲਈ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਯਕੀਨੀ ਬਣਾਉਣ ਕਿਉਂਕਿ ਇਸ ਸਮੇਂ ਮਾਸਕ ਹੀ ਇਕ ਵੈਕਸੀਨ ਹੈ।
                ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਡੀ.ਏ.ਵੀ ਕਾਲਜ ਨੂੰ 5 ਲੱਖ ਰੁਪਏ ਦਾ ਚੈਕ ਭੇਟ ਕਰਨ ਸਮੇਂ ਕੀਤਾ।ਉਨਾਂ ਕਿਹਾ ਕਿ ਕਰੋਨਾ ਦੀ ਦੂਜੀ ਲਹਿਰ ਨਾਲ ਨਿਪਟਣ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਭੀੜ ਭੜੱਕੇ ਵਾਲੀਆਂ ਥਾਵਾਂ ‘ਤੇ ਜਾਣ ਤੋਂ ਬਚਣ ਅਤੇ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਉਣ।
                ਸੋਨੀ ਨੇ ਕਿਹਾ ਕਿ ਡੀ.ਏ.ਵੀ ਕਾਲਜ ਵਲੋਂ ਬੱਚਿਆਂ ਨੂੰ ਵਧੀਆ ਪੜ੍ਹਾਈ ਕਰਵਾਈ ਜਾ ਰਹੀ ਹੈ ਅਤੇ ਇਸ ਸੰਸਥਾ ਤੋਂ ਪੜ੍ਹ ਲਿਖ ਕੇ ਬੱਚੇ ਉਚ ਅਹੁਦਿਆਂ ’ਤੇ ਪੁੱਜੇ ਹਨ।ਉਨਾਂ ਕਾਲਜ ਦੇ ਪ੍ਰਿੰਸੀਪਲ ਰਾਜੇਸ਼ ਕੁਮਾਰ ਨੂੰ ਭਰੋਸਾ ਦਿੱਤਾ ਕਿ ਵਿਕਾਸ ਦੇ ਕਾਰਜਾਂ ਲਈ ਹੋਰ ਜਿੰਨੇ ਫੰਡਾਂ ਦੀ ਲੋੜ ਹੋਵੇਗੀ ਮੁਹੱਈਆ ਕਰਵਾਏ ਜਾਣਗੇ।ਡੀ.ਏ.ਵੀ ਕਾਲਜ ਦੇ ਪ੍ਰਿੰਸੀਪਲ ਨੇ ਮੰਤਰੀ ਸੋਨੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
                ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਕੌਂਸਲਰ ਸ੍ਰੀਮਤੀ ਰਾਜਬੀਰ ਕੌਰ, ਵਾਈਸ ਪ੍ਰਿੰਸੀਪਲ ਡਾ. ਦਰਸ਼ਨਦੀਪ ਅਰੋੜਾ ਤੇ ਸਟਾਫ਼ ਸੈਕਟਰੀ ਡਾ.ਬੀ.ਬੀ ਯਾਦਵ ਹਾਜ਼ਰ ਸਨ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …