Friday, July 31, 2026

ਕੈਬਨਿਟ ਮੰਤਰੀ ਸੋਨੀ ਵਲੋਂ 22 ਲੱਖ ਦੀ ਲਾਗਤ ਵਾਲੇ ਟਿਊਬਵੈਲ ਦਾ ਉਦਘਾਟਨ

ਭਰਾੜੀਵਾਲ, ਗੁਰੂ ਨਾਨਕ ਨਗਰ, ਪ੍ਰੀਤ ਐਵਨਿਊ ਵਾਸੀਆਂ ਨੂੰ ਮਿਲੇਗਾ ਸਾਫ਼ ਪਾਣੀ

ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿੱਖਿਆ, ਸਿਹਤ ਅਤੇ ਹੋਰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਵਾਉਣਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ।
                ਇਨਾਂ ਸ਼ਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 70 ਦੇ ਅਧੀਨ ਪੈਂਦੇ ਇਲਾਕੇ ਗੁਰੂ ਨਾਨਕ ਨਗਰ ਵਿਖੇ 22 ਲੱਖ ਰੁਪਏ ਦੀ ਲਾਗਤ ਨਾਲ ਬਣੇ ਟਿਊਬਵੈਲ ਦਾ ਉਦਘਾਟਨ ਕਰਨ ਉਪਰੰਤ ਕੀਤਾ।ਸੋਨੀ ਨੇ ਕਿਹਾ ਕਿ ਲੋਕਾਂ ਦੀ ਪਿਛਲੇ ਕਾਫ਼ੀ ਸਮੇਂ ਤੋਂ ਮੰਗ ਸੀ ਕੀ ਵਾਰਡ ਨੰ: 70 ਵਿੱਚ ਪੀਣ ਵਾਲੇ ਪਾਣੀ ਦੀ ਕਾਫ਼ੀ ਸਮੱਸਿਆ ਹੈ ਅਤੇ ਇਸ ਲਈ ਇਕ ਨਵਾਂ ਟਿਊਬਵੈਲ ਲਗਾਇਆ ਜਾਵੇ।ਉਨਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਅੱਜ ਨਵੇਂ ਟਿਊਬਵੈਲ ਦਾ ਉਦਘਾਟਨ ਕਰ ਦਿੱਤਾ ਹੈ।ਉਨਾਂ ਕਿਹਾ ਕਿ ਇਸ ਟਿਊਬਵੈਲ ਦੇ ਲੱਗਣ ਨਾਲ ਝਬਾਲ ਰੋਡ, ਭਰਾੜੀਵਾਲ, ਗੁਰੂ ਨਾਨਕ ਨਗਰ ਅਤੇ ਪ੍ਰੀਤ ਐਵੀਨਿਊ ਦੇ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਹੋਵੇਗਾ ਅਤੇ ਇਸ ਨਾਲ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਨਿਜ਼ਾਤ ਮਿਲੇਗੀ।ਉਨਾਂ ਕਿਹਾ ਕਿ ਇਨਾਂ ਸਾਰਿਆਂ ਇਲਾਕਿਆਂ ਵਿੱਚ ਨਵੀਆਂ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਪਵਾਈਆਂ ਗਈਆਂ ਹਨ।
                  ਸੋਨੀ ਨੇ ਕਿਹਾ ਕਿ ਵੋਟਾਂ ਦੌਰਾਨ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ ਉਹ ਹਰ ਹੀਲੇ ਪੂਰੇ ਕੀਤੇ ਜਾਣਗੇ ਅਤੇ ਵਿਕਾਸ ਕਾਰਜਾਂ ਵਿਚ ਕੋਈ ਢਿੱਲ ਨਹੀਂ ਆਉਣ ਦਿੱਤੀ ਜਾਵੇਗੀ।ਸੋਨੀ ਵਲੋਂ ਉਥੇ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਨਰੀਖਣ ਵੀ ਕੀਤਾ ਗਿਆ ਅਤੇ ਸਬੰਧ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਦੇ ਕਾਰਜ ਮਿਥੇ ਸਮੇਂ ਅੰਦਰ ਪੂਰੇ ਕੀਤੇ ਜਾਣ ਅਤੇ ਗੁਣਵੱਤਾ ਦਾ ਖਾਸ ਧਿਆਨ ਰੱਖਿਆ ਜਾਵੇ।ਸੋਨੀ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਦੇ ਅਧੀਨ ਪੈਂਦੀਆਂ ਸਾਰੀਆਂ ਵਾਰਡਾਂ ਵਿੱਚ ਵਿਕਾਸ ਕਾਰਜ਼ ਅੰਤਮ ਪੜਾਅ ਵਿਚ ਹਨ ਅਤੇ ਇਸ ਸਾਲ ਦੇ ਅੰਤ ਤੱਕ ਸਾਰੇ ਵਿਕਾਸ ਕਾਰਜ ਮੁਕੰਮਲ ਕਰ ਲਏ ਜਾਣਗੇ।
                      ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਕੌਂਸਲਰ ਸ੍ਰੀਮਤੀ ਰਾਜਬੀਰ ਕੌਰ, ਪਰਮਜੀਤ ਸਿੰਘ ਚੋਪੜਾ, ਸਤਪਾਲ ਸਿੰਘ ਕਾਲੇ ਸ਼ਾਹ, ਜਸਬੀਰ ਸਿੰਘ ਸਾਬੀ ਪ੍ਰਧਾਨ, ਦਲਜੀਤ ਸਿੰਘ, ਬਲਵਿੰਦਰ ਸਿੰਘ, ਤਿਲਕ ਰਾਜ, ਜਵਿੰਦਰ ਸਿੰਘ ਜੇ.ਈ, ਰਮਨ ਵਿਰਕ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Check Also

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ

1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …