Friday, July 31, 2026

ਸਿੱਖ ਪ੍ਰਚਾਰਕ ਭਾਈ ਚੰਗਿਆੜਾ ਦਾ ਬੁੱਢਾ ਦਲ ਵੱਲੋਂ ਸਨਮਾਨ

ਅੰਮ੍ਰਿਤਸਰ, 23 ਨਵੰਬਰ (ਜਗਦੀਪ ਸਿੰਘ) – ਕਨੇਡਾ ਵਾਸੀ ਪ੍ਰਸਿੱਧ ਸਿੱਖ ਪ੍ਰਚਾਰਕ ਗਿਆਨੀ ਬਲਬੀਰ ਸਿੰਘ ਚੰਗਿਆੜਾ ਦਾ ਬੁੱਢਾ ਦਲ ਛਾਉਣੀ ਨਿਹੰਗ ਸਿੰਘਾਂ ਦੇ ਮੁੱਖ ਦਫਤਰ ਵਿਖੇ ਪੁੱਜਣ ‘ਤੇ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵਲੋਂ ਸਨਮਾਨ ਕੀਤਾ ਗਿਆ।ਚੰਗਿਆੜਾ ਨੇ ਕਿਹਾ ਕਿ ਸਿੱਖਾਂ ਦੀ ਆਪਸੀ ਫੁੱਟ ਕੌਮ ਦਾ ਵੱਡਾ ਨੁਕਸਾਨ ਕਰ ਰਹੀ ਹੈ।ਇਸ ਲਈ ਸਭਨਾਂ ਨੂੰ ਇੱਕ ਪਲੇਟਫਾਰਮ ‘ਤੇ ਇਕੱਤਰ ਹੋ ਕੇ ਪੰਥਕ ਕੌਮੀ ਸ਼ਕਤੀ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ।ਉਨ੍ਹਾਂ ਦੇ ਨਾਲ ਦਮਦਮੀ ਟਕਸਾਲ ਦੇ ਬੁਲਾਰੇ ਅਤੇ ਸ਼੍ਰੋਮਣੀ ਗੁ: ਪ੍ਰ: ਕਮੇਟੀ ਦੇ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ ਵੀ ਪੁੱਜੇ।ਇਸ ਸਮੇਂ ਹਰਜਿੰਦਰ ਸਿੰਘ ਸੰਧੂ ਤੇ ਦਲੇਰ ਸਿੰਘ ਵੀ ਹਾਜ਼ਰ ਸਨ।

Check Also

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ

1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …