ਪਠਾਨਕੋਟ, 23 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੀ ਜਿਲ੍ਹਾ ਖੇਤੀ ਬਾੜੀ ਉਤਪਾਦਨ ਕਮੇਟੀ ਦੀ ਵਿਸ਼ੇਸ ਮੀਟਿੰਗ ਡਿਪਟੀ ਕਮਿਸ਼ਨਰ
ਪਠਾਨਕੋਟ ਸੰਯਮ ਅਗਰਵਾਲ ਦੀ ਪ੍ਰਧਾਨਗੀ ਵਿੱਚ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਡਿਪਟੀ ਕਮਿਸ਼ਨਰ ਦਫਤਰ ਵਿਖੇ ਆਯੋਜਿਤ ਕੀਤੀ ਗਈ।ਖੇਤੀਬਾੜੀ ਵਿਭਾਗ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ‘ਤੇ ਚਰਚਾ ਕੀਤੀ ਗਈ, ਮਹੀਨਾਂਵਾਰ ਕੀਤੇ ਕੰਮਾਂ ਦਾ ਜਾਇਜਾ ਲਿਆ ਅਤੇ ਅਗਾਂਹਵਧੁ ਕਿਸਾਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ।ਡਾ. ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸ਼ਰ ਪਠਾਨਕੋਟ, ਗੁਰਪ੍ਰੀਤ ਸਿੰਘ ਭੂਮੀ ਰੱਖਿਆ ਅਫਸ਼ਰ, ਜਤਿੰਦਰ ਕੁਮਾਰ ਬਾਗਬਾਨੀ ਅਫਸ਼ਰ ਪਠਾਨਕੋਟ, ਗੁਰਵਿੰਦਰ ਸਿੰਘ ਰੰਧਾਵਾ ਮੱਛੀ ਪਾਲਣ ਅਫਸ਼ਰ ਪਠਾਨਕੋਟ, ਰਾਮ ਲੁਭਾਇਆ ਸੁਚਨਾ ਤੇ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਹੋਰ ਵੱਖ ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਅਗਾਂਹਵਧੁ ਕਿਸਾਨ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਕਿਹਾ ਕਿ ਖੇਤੀਬਾੜੀ ਅਤੇ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਚਲਾਈਆਂ ਜਾ ਰਹੀਆਂ ਕਿਸਾਨ ਭਲਾਈ ਸਕੀਮਾਂ ਅਧੀਨ ਕਿਸਾਨਾਂ ਨੂੰ ਲਾਭ ਪਹੁੰਚਾਉਂਣ ਲਈ ਹਰੇਕ ਵਿਭਾਗ ਵੱਲੋਂ ਸਹਿਯੋਗ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਕਿਸਾਨਾਂ ਦਾ ਵੀ ਧੰਨਵਾਦ ਕਰਦੇ ਹਨ, ਜਿੰਨ੍ਹਾਂ ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ ਜਿਸ ਅਧੀਨ ਬਿਨ੍ਹਾਂ ਪਰਾਲੀ ਨੂੰ ਅੱਗ ਲਗਾਇਆ ਕਣਕ ਦੀ ਸਿੱਧੀ ਬਿਜ਼ਾਈ ਕਰਨ ਲਈ ਸਹਿਯੋਗ ਦਿੱਤਾ ਹੈ।ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਸੀ.ਆਰ.ਐਮ ਸਕੀਮ ਅਧੀਨ ਕਿਸਾਨਾਂ ਨੂੰ ਕਰੀਬ 25 ਖੇਤੀ ਸੰਦ ਖਰੀਦਣ ਵਿੱਚ ਸਹਿਯੋਗ ਕੀਤਾ ਹੈ ਜੋ ਕਿ ਬਹੁਤ ਚੰਗੀ ਗੱਲ ਹੈ ਅਤੇ ਇਨ੍ਹਾਂ ਕਿਸਾਨਾਂ ਦੀ ਸੋਚ ਦੇ ਚੱਲਦਿਆਂ ਹੀ ਜਿਲ੍ਹਾ ਪਠਾਨਕੋਟ ਵਿੱਚ ਬਹੁਤ ਹੀ ਘੱਟ ਮਾਮਲੇ ਪਰਾਲੀ ਨੂੰ ਅੱਗ ਲਗਾਉਣ ਦੇ ਸਾਹਮਣੇ ਆਏ ਹਨ।
ਮੀਟਿੰਗ ਦੋਰਾਨ ਜਾਣਕਾਰੀ ਦਿੰਦਿਆਂ ਡਾ. ਹਰਤਰਨਪਾਲ ਸਿੰਘ ਨੇ ਦੱਸਿਆ ਕਿ ਇਸ ਵਾਰ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਜਿਲਾ ਪਠਾਨਕੋਟ ਵਿੱਚ 200 ਘਰੇਲੂ ਬਗੀਚੀ ਦੀਆਂ ਕਿੱਟਾਂ ਘਰੇਲੂ ਅੋਰਤਾਂ ਨੂੰ ਪਿੰਡ ਪਿੰਡ ਪਹੁੰਚ ਕਰਕੇ ਵੰਡੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਾਉਣੀ 2020 ਦੋਰਾਨ ਝੋਨੇ ਦੀ ਸਿੱਧੀ ਬਿਜ਼ਾਈ ਦਾ ਕੁੱਲ 927 ਏਕੜ ਰਕਬਾ ਅਧੀਨ ਲਿਆਂਦਾ ਗਿਆ ਸੀ, ਜਿਸ ਨਾਲ 15 ਤੋਂ 17 ਪ੍ਰਤੀਸ਼ਤ ਪਾਣੀ ਬੱਚਤ ਹੋਈ ਹੈ।ਫਸਲ ਕਟਾਈ ਤਜਰਬਿਆਂ ਤੋਂ ਪੀ.ਆਰ-126 ਕਿਸਮ ਦਾ ਸਭ ਤੋਂ ਵੱਧ ਝਾੜ ਪ੍ਰਾਪਤ ਹੋਇਆ ਹੈ।
ਮੀਟਿੰਗ ਦੋਰਾਨ ਅਗਾਂਹਵਧੂ ਕਿਸਾਨਾਂ ਵੱਲੋਂ ਸਮੱਸਿਆ ਰੱਖੀ ਗਈ ਕਿ ਉਨ੍ਹਾਂ ਵੱਲੋਂ ਮੱਕੀ ਦੀ ਕਾਸ਼ਤ ਕੀਤੀ ਗਈ ਸੀ, ਪਰ ਮੱਕੀ ਦਾ ਮੁੱਲ ਸਹੀ ਨਾ ਮਿਲਣ ਕਰਕੇ ਉਨ੍ਹਾਂ ਦੀ ਮੱਕੀ ਦੀ ਫਸਲ ਦੀ ਵਿਕਰੀ ਨਹੀਂ ਹੋ ਸਕੀ, ਜਿਸ ਕਰਕੇ ਉਨ੍ਹਾਂ ਨੂੰ ਪ੍ਰਸ਼ਸਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media