Saturday, October 31, 2026

ਸੇਵਾ ਕੇਂਦਰਾਂ ‘ਚ ਪੀ.ਐਮ.ਐਸ.ਵੀ.ਏ ਨਿਧੀ ਸਕੀਮ ਅਧੀਨ ਸਟਰੀਟ ਵੈਂਡਰਾਂ ਲਈ ਸੇਵਾਵਾਂ ਸ਼ੁਰੂ

ਪਠਾਨਕੋਟ, 23 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿਚ ਪ੍ਰਧਾਨ ਮੰਤਰੀ ਸਟਰੀਟ ਵੈਂਡਰ ਆਤਮ ਨਿਰਭਰ ਨਿਧੀ ਸਕੀਮ (ਪੀ.ਐਮ.ਐਸ.ਵੀ.ਏ ਨਿਧੀ ਸਕੀਮ) ਅਧੀਨ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿਚ ਸਟਰੀਟ ਵੈਂਡਰਾਂ ਲਈ ਕਰਜ਼ੇ ਲਈ ਬਿਨੈ ਪੱਤਰ ਅਤੇ ਸਿਫ਼ਾਰਸ਼ ਪੱਤਰ (ਰੈਕਮੈਂਡੇਸ਼ਨ ਲੈਟਰ) ਲਈ ਬਿਨੈ ਪੱਤਰ ਸੇਵਾਵਾਂ ਆਰੰਭ ਕਰ ਦਿੱਤੀਆਂ ਗਈਆਂ ਹਨ।ਹਰੇਕ ਸੇਵਾ ਲਈ 30 ਰੁਪਏ ਫੀਸ ਨਿਰਧਾਰਿਤ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਸਟਰੀਟ ਵੈਂਡਰ ਆਪਣੇ ਨੇੜਲੇ ਸੇਵਾ ਕੇਂਦਰ ਵਿਚ ਸਬੰਧਤ ਦਸਤਾਵੇਜ਼ਾਂ ਸਮੇਤ ਆਪਣੇ ਬਿਨੈ ਪੱਤਰ ਜਮ੍ਹਾਂ ਕਰਵਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਟਾਫ ਨੂੰ ਈ-ਸੇਵਾ ਪੰਜਾਬ ਪੋਰਟਲ ਵਿਚ ਦਰਖ਼ਾਸਤਾਂ ਦੀ ਪ੍ਰਕਿਰਿਆ ਸਬੰਧੀ ਸਿਖਲਾਈ ਦਿੱਤੀ ਜਾ ਚੁੱਕੀ ਹੈ।
                    ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਕਾਰਨ ਲਾਕਡਾਊਨ ਦੌਰਾਨ ਸਭ ਤੋਂ ਵੱਧ ਪ੍ਰੇਸ਼ਾਨੀ ਸੜਕਾਂ ਜਾਂ ਫੁੱਟਪਾਥਾਂ ’ਤੇ ਸਟਰੀਟ ਵੈਂਡਰਜ਼ ਨੂੰ ਝੱਲਣੀ ਪਈ ਹੈ।ਇਸ ਸਕੀਮ ਤਹਿਤ ਰਜਿਸਟਰਡ ਵੈਂਡਰਾਂ ਨੂੰ ਮਾਲੀ ਸਹਾਇਤਾ ਦਿੱਤੀ ਜਾਵੇਗੀ ਤਾਂ ਜੋ ਉਹ ਮੁੜ ਨਵੇਂ ਸਿਰੇ ਤੋਂ ਆਪਣਾ ਕੰਮਕਾਜ਼ ਸ਼ੁਰੂ ਕਰ ਸਕਣ।ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਸਟਰੀਟ ਵੈਂਡਰਾਂ ਨੂੰ 10-10 ਹਜ਼ਾਰ ਰੁਪਏ ਦੇ ਕਰਜ਼ੇ ਨਾਮਾਤਰ ਵਿਆਜ਼ ’ਤੇ ਦਿੱਤੇ ਜਾਣਗੇ।ਜਿਹੜੇ ਸਟਰੀਟ ਵੈਂਡਰਾਂ ਨੇ ਅਜੇ ਤੱਕ ਆਪਣੀ ਰਜਿਸਟ੍ਰੇਸ਼ਨ ਨਹੀਂ ਕਰਵਾਈ, ਸਰਕਾਰ ਵੱਲੋਂ ਉਨ੍ਹਾਂ ਨੂੰ ਇਕ ਹੋਰ ਮੌਕਾ ਦਿੱਤਾ ਗਿਆ ਹੈ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ

ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …