Tuesday, November 3, 2026

ਚੋਰੀ ਦੀਆਂ ਐਕਟਿਵਾ ਸਮੇਤ ਦੋਸ਼ੀ ਕਾਬੂ

ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਆਈ ਪੀ ਐਸ ਅਤੇ ਡੀ.ਸੀ.ਪੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਥਾਣਾ ਮਕਬੂਲਪੁਰਾ ਦੀ ਪੁਲਿਸ ਚੌਕੀ ਸ੍ਰੀ ਗੁਰੂ ਤੇਗ ਬਹਾਦਰ ਨਗਰ ਦੇ ਇੰਚਾਰਜ਼ ਏ.ਐਸ.ਆਈ ਜੀਵਨ ਸਿੰਘ ਅਤੇ ਏ.ਐਸ.ਆਈ ਬਿਕਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਸਤਬੀਰ ਸਿੰਘ ਸੱਤੀ ਪੁੱਤਰ ਅੰਗਰੇਜ਼ ਸਿੰਘ ਵਾਸੀ ਪਿੰਡ ਮਾਨਾਵਾਲਾ ਪਾਸੋਂ ਚਿਟੇ ਰੰਗ ਦੀ ਬਿਨਾਂ ਨੰਬਰੀ ਐਕਟਿਵਾ ਬਰਾਮਦ ਕਰਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਗਿਆ।ਚੌਕੀ ਇੰਚਾਰਜ ਏ.ਐਸ.ਆਈ ਜੀਵਨ ਸਿੰਘ ਨੇ ਦੱਸਿਆ ਕਿ ਪੁੱਛਗਿਛ ਦੌਰਾਨ ਦੋਸ਼ੀ ਪਾਸੋਂ ਇੱਕ ਹੋਰ ਚੋਰੀ ਦੀ ਐਕਟਿਵਾ ਬਰਾਮਦ ਹੋਈ ਹੈ।

Check Also

ਖ਼ਾਲਸਾ ਯੂਨੀਵਰਸਿਟੀ ਵਿਖੇ ਵਿਹਾਰਕ ਸਿੱਖਿਆ ਸਬੰਧੀ ਸੈਮੀਨਾਰ

ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੂਰਮਣੀਆਂ) – ਵਿਦਿਆਰਥੀਆਂ ਨੂੰ ਕਲਾਸਰੂਮ ਦੀ ਸਿੱਖਿਆ ਤੋਂ ਅਗਾਂਹ ਵਧ …