ਕਪੂਰਥਲਾ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਕਪੂਰਥਲਾ ਵਿਖੇ ਯੂ.ਡੀ.ਆਈ.ਡੀ ਪ੍ਰੋਜੈਕਟ ਤਹਿਤ ਅੰਗਹੀਣ ਵਿਅਕਤੀਆਂ ਦੇ ਪਛਾਣ
ਪੱਤਰ ਬਣਾਉਣ ਲਈ ਇੱਕ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਵਲੋਂ ਕੀਤਾ ਗਿਆ।
ਡਾ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਯੂ.ਡੀ.ਆਈ.ਡੀ ਪ੍ਰੋਜੈਕਟ ਦਾ ਉਦੇਸ਼ ਦਿਵਿਯਾਂਗ ਵਿਅਕਤੀਆਂ ਨੂੰ ਯੂਨੀਕ ਆਈ.ਡੀ ਕਾਰਡ ਜਾਰੀ ਕਰਨਾ ਹੈ।ਉਨਾਂ ਦੱਸਿਆ ਕਿ ਜਿਥੇ ਪਹਿਲਾਂ ਦਿਵਿਯਾਂਗ ਵਿਅਕਤੀਆਂ ਨੂੰ ਵਿਭਾਗ ਵਲੋਂ ਮੈਨੁਅਲ ਸਰਟੀਫਿਕੇਟ ਜਾਰੀ ਕੀਤੇ ਜਾਂਦੇ ਸਨ।ਹੁਣ ਸਰਕਾਰ ਵਲੋਂ ਚਲਾਏ ਯੂ.ਡੀ.ਆਈ.ਡੀ ਪ੍ਰੋਜੈਕਟ ਦੇ ਤਹਿਤ ਉਨਾਂ ਨੂੰ ਵਿਸ਼ੇਸ਼ ਆਈ.ਡੀ.ਕਾਰਡ ਜਾਰੀ ਕੀਤਾ ਜਾ ਰਿਹਾ ਹੈ।ਜਿਸ ਨੂੰ ਆਨਲਾਈਨ ਚੈਕ ਕੀਤਾ ਜਾ ਸਕੇਗਾ।ਉਨਾਂ ਇਹ ਵੀ ਦੱਸਿਆ ਕਿ ਯੂ.ਡੀ.ਆਈ.ਡੀ ਕਾਰਡ ਜਾਰੀ ਹੋਣ ਨਾਲ ਦਿਵਿਯਾਂਗ ਵਿਅਕਤੀਆਂ ਨੂੰ ਮੈਡੀਕਲ ਸਰਟੀਫਿਕੇਟ ਬਣਵਾਉਣ ਲਈ ਵਾਰ-ਵਾਰ ਹਸਪਤਾਲਾਂ ਵਿਚ ਨਹੀਂ ਆਉਣਾ ਪਏਗਾ।ਇਹੀ ਨਹੀਂ ਯੂ.ਡੀ.ਆਈ.ਡੀ ਕਾਰਡ ਧਾਰਕ ਦੇ ਨਿੱਜੀ ਵੇਰਵੇ, ਯੋਗਤਾਵਾਂ ਅਤੇ ਪੂਰਾ ਪਤਾ ਜਾਨਣ ਵਿਚ ਸਹਾਇਤਾ ਕਰੇਗਾ।
ਸਹਾਇਕ ਸਿਵਲ ਸਰਜਨ ਕਮ ਨੋਡਲ ਅਫਸਰ ਯੂ.ਡੀ.ਆਈ.ਡੀ ਪ੍ਰੋਜੈਕਟ ਡਾ. ਰਮੇਸ਼ ਕੁਮਾਰੀ ਬੰਗਾ ਨੇ ਦੱਸਿਆ ਕਿ 26 ਨਵੰਬਰ ਨੂੰ ਇਹ ਕੈਂਪ ਸਬ ਡਵਿੀਜ਼ਨਲ ਹਸਪਤਾਲ ਭੁੱਲਥ ਅਤੇ 3 ਦਸੰਬਰ ਨੂੰ ਸਬ ਡਵੀਜਨਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਕੈਂਪ ਲਗਾਇਆ ਜਾਏਗਾ।
ਉਨਾਂ ਦੱਸਿਆ ਕਿ ਕਾਰਡ ਬਣਵਾਉਣ ਲਈ ਪਾਸਪੋਰਟ ਸਾਈਜ ਫੋਟੋ, ਮੈਡੀਕਲ ਸਰਟੀਫਿਕੇਟ, ਘਰ ਦੇ ਪ੍ਰਮਾਣ ਪੱਤਰ ਜਿਵੇਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਨਾਲ ਲੈ ਕੇ ਆਉਣਾ ਜਰੂਰੀ ਹੈ।
ਕੈਂਪ ਦੇ ਉਦਘਾਟਨ ਮੌਕੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾਂ, ਜਿਲਾ ਸਿਹਤ ਅਫਸਰ ਡਾ. ਕੁਲਜੀਤ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ. ਤਾਰਾ ਸਿੰਘ,ਸੁਪਰੀਟੈਂਡੈਂਟ ਰਾਮ ਅਵਤਾਰ, ਸੀਨੀਅਰ ਸਹਾਇਕ ਪਵਨ, ਰਵਿੰਦਰ ਜੱਸਲ ਵੀ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media