Friday, July 24, 2026

ਅਮਨ ਭੁੱਲਾ ਗਰੁੱਪ ਆਫ ਇੰਸਟੀਚਿਊਟ ਵਿਖੇ ਲਗਾਇਆ ਪਲੇਸਮੈਂਟ ਕੈਂਪ

ਪਠਾਨਕੋਟ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਕੋਵਿਡ-19 ਦੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਵਲੋਂ ਡਾਇਰੈਕਟਰ ਪੂਜਾ ਓੁਹਰੀ, ਅਮਨ ਭੱਲਾ ਗਰੁੁੱਪ ਆਫ ਇੰਸਟੀਚਿਊਟ, ਕੋਟਲੀ ਦੇ ਸਹਿਯੋਗ ਨਾਲ ਕੈਂਪਸ ਵਿੱਚ ਪਲੇਸਮੈਂਟ ਕੈਂਪ ਕਰਵਾਇਆ ਗਿਆ।
                        ਇਸ ਕੈਂਪ ਵਿੱਚ ਇੰਡੀਆ ਮਾਰਟ, ਫਲਿਪਕਾਰਟ, ਏਅਰਟੈਲ, ਕੇ.ਬੀ.ਐਲ ਕੰਪਨੀਆਂ ਦੇ ਅਧਿਕਾਰੀਆਂ ਵਲੋਂ ਹਿੱਸਾ ਲਿਆ ਗਿਆ।ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਪਲੇਸਮੈਂਟ ਅਧਿਕਾਰੀ ਰਕੇਸ਼ ਕੁਮਾਰ ਨੇ ਦੱਸਿਆ ਕਿ ਕੋਵਿਡ-19 ਦੇ ਕਾਰਨ ਕਾਫੀ ਨੌਜਵਾਨ ਬੇਰੋਜ਼ਗਾਰ ਹੋ ਚੁੱਕੇ ਹਨ।ਇਸ ਲਈ ਇਹਨਾਂ ਪਲੇਸਮੈਂਟ ਕੈਂਪਾਂ ਦਾ ਮੁੱਖ ਉਦੇਸ਼ ਹਰ ਨੌਜਵਾਨ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ।ਇਸ ਮੰਤਵ ਤਹਿਤ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜ਼ਿਲੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਹੋਰ ਪਲੇਸਮੈਂਟ ਕੈਂਪ ਵੀ ਲਗਾਏ ਜਾਣਗੇ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …