Saturday, September 26, 2026

12 ਦਸੰਬਰ ਨੂੰ ਲਗਾਈ ਜਾਵੇਗੀ ਈ-ਨੈਸ਼ਨਲ ਲੋਕ ਅਦਾਲਤ – ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ

ਆਪਸੀ ਰਜ਼ਾਮੰਦੀ ਰਾਹੀ ਕੇਸਾਂ ਦਾ ਕੀਤਾ ਜਾਂਦਾ ਹੈ ਨਿਪਟਾਰਾ

ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਅੰਮ੍ਰਿਤਸਰ ਵਿਖੇ 12 ਦਸੰਬਰ 2020 ਨੂੰ ਜ਼ਿਲ੍ਹਾ ਕਚਿਹਰੀਆਂ ਵਿੱਚ ਈ-ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।
                 ਇਸ ਸਬੰਧੀ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਰਤਸਰ ਸੁਮਿਤ ਮੱਕੜ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਹੇਠ ਲਿਖੀਆਂ ਕਿਸਮਾਂ ਜਿਵੇਂ ਕਿ criminal compoundable offence, cases under 138 of NI Act, Bank Recovery Cases, MACT, Labour Disputes, Electricity and Water Bills (excluding non-compoundable), Matrimonial, Land Acquisition, Services matters and Civil matters ਆਦਿ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।ਉਨਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਆਪਣੇ ਮਹਿਕਮੇ ਨਾਲ ਸਬੰਧਤ ਕੇਸ ਨੈਸ਼ਨਲ ਲੋਕ ਅਦਾਲਤ ਵਿਚ ਲੈ ਕੇ ਆਉਣ।ਉਨਾਂ ਖਾਸ ਤੌਰ ‘ਤੇ ਪੁਲੀਸ, ਬਿਜਲੀ ਅਤੇ ਬੈਕ ਅਧਿਕਾਰੀਆਂ ਨੂੰ ਕਿਹਾ ਕਿ ਟਰੈਫਿਕ ਨਾਲ ਸਬੰਧਤ ਕੇਸ, ਬਿਜਲੀ ਚੋਰੀ ਦੇ ਕੇਸ ਅਤੇ ਕਰਜ਼ਾ ਕੇਸਾਂ ਦੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਇੰਨਾਂ੍ਹ ਕੇਸਾਂ ਨੂੰ ਲੋਕ ਅਦਾਲਤ ਵਿਚ ਸੈਟਲ ਕੀਤਾ ਜਾ ਸਕੇ।ਮੱਕੜ ਨੇ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਨਾਲ ਦੇ ਨਾਲ ਤਹਿਸੀਲਾਂ ਜਿਵੇਂ ਕਿ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਵੀ ਲਗਾਈ ਜਾ ਰਹੀ ਹੈ।ਨੈਸ਼ਨਲ ਲੋਕ ਅਦਾਲਤ ਦੀ ਸਫਲਤਾ ਲਈ ਅਤੇ ਕੇਸਾਂ ਦਾ ਵੱਧ ਤੋਂ ਵੱਧ ਨਿਪਟਾਰੇ ਲਈ ਵੱਖ-ਵੱਖ ਬੈਂਚ ਬਣਾਏ ਗਏ ਹਨ।ਜਿਨ੍ਹਾਂ ਵਿੱਚੋਂ ਐਡੀਸ਼ਨਲ ਸੈਸ਼ਨ ਜੱਜ, ਚੀਫ ਜੁਡੀਸ਼ਅਲ ਮੈਜਿਸਟਰੇਟ, ਸੀਨੀਅਰ ਡਵੀਜ਼ਨ ਅਤੇ ਜੂਨੀਅਰ ਡਵੀਜ਼ਨ ਦੇ ਜੱਜ ਬੈਠਣਗੇ।
ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਲੋਕ ਅਦਾਲਤਾਂ ਵਿਚ ਆਪਸੀ ਸਹਿਮਤੀ ਨਾਲ ਸਦਾ ਲਈ ਝਗੜਿਆਂ ਦਾ ਨਿਪਟਾਰਾ ਹੋ ਜਾਂਦਾ ਹੈ ਅਤੇ ਦੋਹੇ ਧਿਰਾਂ ਖੁਸ਼ੀ ਖੁਸ਼ੀ ਆਪਣੇ ਘਰ ਜਾਂਦੀਆਂ ਹਨ।ਉਨਾਂ ਕਿਹਾ ਕਿ ਫੋਜਦਾਰੀ ਕੇਸ ਜਿੰਨਾਂ ਵਿਚ ਰਾਜ਼ੀਨਾਮਾ ਹੁੰਦਾ ਹੈ ਉਹ ਕੇਸ ਵੀ ਲੋਕ ਅਦਾਲਤ ਵਿਚ ਆ ਸਕਦੇ ਹਨ।
ਮੱਕੜ ਨੇ ਅੰਮ੍ਰਿਤਸਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨੈਸ਼ਨਲ ਲੋਕ ਅਦਾਲਤ ਵਿਚ ਆਪਣੇ ਕੇਸਾਂ ਦੇ ਝਗੜਿਆਂ ਦੇ ਨਿਪਟਾਰੇ ਲਈ ਜ਼ਰੂਰ ਆਉਣ ਤਾਂ ਜੋ ਉਨਾਂ ਦੇ ਕੇਸਾਂ ਨੂੰ ਹੱਲ ਕੀਤਾ ਜਾ ਸਕੇ।
                 ਇਸ ਮੌਕੇ ਏ.ਡੀ.ਸੀ.ਪੀ ਜੁਗਰਾਜ ਸਿੰਘ, ਡੀ.ਐਸ.ਪੀ ਦਿਹਾਤੀ ਉਂਕਾਰ ਸਿੰਘ, ਸਿਹਤ ਅਫਸਰ ਨਗਰ ਨਿਗਮ ਡਾ: ਕੰਵਰ ਅਜੈ, ਬੀ.ਐਸ.ਐਨ.ਐਲ ਤੋਂ ਹਿੰਮਤ ਮੋਹੇ, ਸਚਿਨ ਕੁਮਾਰ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …